
ਦਿੱਲੀ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ 500 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
Delhi Election: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ 500 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ, ਜਿਸ ਨਾਲ 70 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 841 ਹੋ ਗਈ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ ਇਹ ਜਾਣਕਾਰੀ ਦਿੱਤੀ।
ਨਾਮਜ਼ਦਗੀਆਂ ਦਾਖ਼ਲ ਕਰਨ ਵਾਲਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ਼ਾਮਲ ਹਨ। ਮਨੀਸ਼ ਸਿਸੋਦੀਆ ਨੇ ਜੰਗਪੁਰਾ ਹਲਕੇ ਤੋਂ ਗੋਪਾਲ ਰਾਏ ਨੇ ਬਾਬਰਪੁਰ ਤੋਂ ਅਤੇ ਸੌਰਭ ਭਾਰਦਵਾਜ ਨੇ ਗ੍ਰੇਟਰ ਕੈਲਾਸ਼ ਹਲਕੇ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ।
ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਨਵੀਂ ਦਿੱਲੀ ਹਲਕੇ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ, ਜਿੱਥੇ ਉਹ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦੇਣਗੇ।
ਸਾਬਕਾ 'ਆਪ' ਕੌਂਸਲਰ ਤਾਹਿਰ ਹੁਸੈਨ ਨੇ ਮੁਸਤਫਾਬਾਦ ਸੀਟ ਤੋਂ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।