
ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਕ੍ਰਿਸ਼ਚਿਅਨ ਮਿਸ਼ੇਲ ਦੀ ਜਮਾਨਤ ਪਟੀਸ਼ਨ ਖ਼ਾਰਜ ਕਰ ਦਿਤੀ.....
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਕ੍ਰਿਸ਼ਚਿਅਨ ਮਿਸ਼ੇਲ ਦੀ ਜਮਾਨਤ ਪਟੀਸ਼ਨ ਖ਼ਾਰਜ ਕਰ ਦਿਤੀ। ਮਿਸ਼ੇਲ ਨੂੰ ਅਗਸਤਾਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਦੀ ਖ਼ਰੀਦ ਦੇ ਕÎਥਿਤ 3,600 ਕਰੋੜ ਰੁਪਏ ਦੇ ਘੋਟਾਲੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਅਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਕੀਤੇ ਗਏ ਮਾਮਲੇ ਵਿਚ ਵਿਸ਼ੇਸ਼ ਜੱਜ ਅਰਵਿੰਦ ਮੁਮਾਰ ਨੇ ਮਿਸ਼ੇਲ ਦੀ ਪਟੀਸ਼ਨ ਖ਼ਾਰਜ ਕਰ ਦਿਤੀ। ਮਿਸ਼ੇਲ ਨੂੰ ਦੁਬੱਈ ਤੋਂ ਸਪੁਰਦ ਕੀਤਾ ਗਿਆ ਹੈ। ਪਿਛਲੇ ਸਾਲ 22 ਦਸੰਬਰ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। (ਪੀਟੀਆਈ)