
ਪੁਲਵਾਮਾ ਹਮਲੇ ਦੀ ਬਰਸੀ ‘ਤੇ ਪਾਕਿਸਤਾਨ ਦੇ ਸਮਰਥਨ ‘ਚ ਕਥਿਤ ਤੌਰ 'ਤੇ ਨਾਅਰੇਬਾਜ਼ੀ...
ਹੁਬਲੀ: ਪੁਲਵਾਮਾ ਹਮਲੇ ਦੀ ਬਰਸੀ ‘ਤੇ ਪਾਕਿਸਤਾਨ ਦੇ ਸਮਰਥਨ ‘ਚ ਕਥਿਤ ਤੌਰ 'ਤੇ ਨਾਅਰੇਬਾਜ਼ੀ ਕਰਨ ਅਤੇ ਸੋਸ਼ਲ ਮੀਡੀਆ ‘ਤੇ ਉਸਦਾ ਵੀਡੀਓ ਪੋਸਟ ਕਰਨ ਨੂੰ ਲੈ ਕੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਰਿਹਾਈ ਤੋਂ ਬਾਅਦ ਸੋਮਵਾਰ ਨੂੰ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Arrest
ਉਨ੍ਹਾਂ ‘ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਹੈ। ਸੀਆਰਪੀਸੀ ਦੀ ਧਾਰਾ 169 ਦੇ ਤਹਿਤ ਬਾਂਡ ਭਰਵਾ ਕੇ ਤਿੰਨਾਂ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੇ ਪੁਲਿਸ ਦੇ ਫੈਸਲੇ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਹ ਤਿੰਨੋਂ ਕਰਨਾਟਕ ਵਿੱਚ ਹੁਬਲੀ ਜ਼ਿਲ੍ਹੇ ਦੇ ਇੱਕ ਨਿਜੀ ਇੰਜੀਨਿਅਰਿੰਗ ਕਾਲਜ ਦੇ ਵਿਦਿਆਰਥੀ ਹਨ।
Pakistani
ਹੁਬਲੀ-ਧਾਰਵਾੜ ਦੇ ਪੁਲਿਸ ਮੁਖੀ ਆਰ. ਦਲੀਪ ਨੇ ਕਿਹਾ, ਉਨ੍ਹਾਂ ਨੂੰ (ਕਸ਼ਮੀਰੀ ਵਿਦਿਆਰਥੀਆਂ ਨੂੰ ) ਗਿਰਫਤਾਰ ਕਰ ਲਿਆ ਗਿਆ ਅਤੇ ਅਦਾਲਤ ਦੇ ਸਾਹਮਣੇ ਪੇਸ਼ ਕਰ ਉਨ੍ਹਾਂ ਨੂੰ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਐਤਵਾਰ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਰਿਹਾਈ ਨੂੰ ਲੈ ਕੇ ਪੁਲਿਸ ਦੀ ਕਾਫ਼ੀ ਆਲੋਚਨਾ ਹੋਈ ਸੀ।
Pakistan
ਪੁਲਿਸ ਸੂਤਰਾਂ ਅਨੁਸਾਰ, ਤਿੰਨਾਂ ਵਿਦਿਆਰਥੀਆਂ ਨੂੰ ਅੱਜ ਸੋਮਵਾਰ ਨੂੰ ਸਵੇਰੇ ਗ੍ਰਿਫ਼ਤਾਰ ਕਰ ਅਦਾਲਤ ‘ਚ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੀ ਰਿਹਾਈ ਦੇ ਵਿਰੋਧ ‘ਚ ਸੱਜੇ-ਪੱਖੀ ਸੰਗਠਨਾਂ ਦੇ ਕੁਝ ਮੈਬਰਾਂ ਨੇ ਐਤਵਾਰ ਨੂੰ ਪੁਲਿਸ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ, ਜਿਸਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਬਾਸਵਰਾਜ ਬੋੰਮਈ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ‘ਚ ਗੱਲਬਾਤ ਕੀਤੀ ਸੀ।