ਕਰੋਨਾ ਤੋਂ ਵੱਡੀ ਰਾਹਤ : 18 ਸੂਬਿਆਂ ਵਿਚ 24 ਘੰਟਿਆਂ ਦੌਰਾਨ ਨਹੀਂ ਹੋਈ ਕੋਈ ਮੌਤ
Published : Feb 17, 2021, 8:10 pm IST
Updated : Feb 17, 2021, 8:10 pm IST
SHARE ARTICLE
Corona virus
Corona virus

ਕੇਰਲ ਤੇ ਮਹਾਰਾਸ਼ਟਰ ਨੂੰ ਛੱਡ ਦੇਸ਼ ਦੇ ਬਾਕੀ ਹਿੱਸਿਆਂ 'ਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ

ਨਵੀਂ ਦਿੱਲੀ : ਦੇਸ਼ ਅੰਦਰ ਕਰੋਨਾ ਕੇਸਾਂ ਦਾ ਅੰਕੜਾ ਗਿਰਾਵਟ ਵੱਲ ਜਾ ਰਿਹਾ ਹੈ। ਦੇਸ਼ ਦੇ ਸਭ ਤੋਂ ਵੱਡੇ ਅਤੇ ਵੱਧ ਆਬਾਦੀ ਵਾਲੇ ਸੂਬੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 18 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਇਸ ਦੌਰਾਨ 11 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਮਿਲੇ ਹਨ ਤੇ ਇਸ ਤੋਂ ਕੁਝ ਜ਼ਿਆਦਾ ਗਿਣਤੀ 'ਚ ਮਰੀਜ਼ ਠੀਕ ਵੀ ਹੋਏ ਹਨ। ਮਰਨ ਵਾਲਿਆਂ ਦਾ ਰੋਜ਼ਾਨਾ ਦਾ ਅੰਕੜਾ ਜ਼ਰੂਰ ਕਈ ਦਿਨਾ ਬਾਅਦ 100 'ਤੇ ਪੁੱਜ ਗਿਆ ਹੈ।

Corona vaccine,Corona vaccine,

ਇਸ ਲਿਹਾਜ ਨਾਲ ਕੇਰਲ ਤੇ ਮਹਾਰਾਸ਼ਟਰ ਨੂੰ ਛੱਡ ਦੇਸ਼ ਦੇ ਹੋਰ ਹਿੱਸਿਆਂ 'ਚ ਕੋਰੋਨਾ ਮਹਾਮਾਰੀ ਤੋਂ ਹਾਲਾਤ ਲਗਪਗ ਕਾਬੂ 'ਚ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਜਿਨ੍ਹਾਂ ਸੂਬਿਆਂ 'ਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੈ, ਉਨ੍ਹਾਂ 'ਚ ਉੱਤਰ ਪ੍ਰਦੇਸ਼ ਤੋਂ ਇਲਾਵਾ ਰਾਜਸਥਾਨ, ਆਂਧਰ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਹਿਮਾਚਲ ਪ੍ਰਦੇਸ਼, ਪੁਡੂਚੇਰੀ ਤੇ ਲਕਸ਼ਦੀਪ ਵੀ ਸ਼ਾਮਲ ਹਨ।

CoronaCorona

ਇਸੇ ਤਰ੍ਹਾਂ ਮਨੀਪੁਰ, ਲੱਦਾਖ, ਅਸਾਮ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਸਿੱਕਮ, ਮੇਘਾਲਿਆ, ਤਿ੍ਪੁਰਾ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਦਾਦਰਾ ਤੇ ਨਗਰ ਹਵੇਲੀ ਤੇ ਦਮਨ ਤੇ ਦੀਵ 'ਚ ਵੀ ਪਿਛਲੇ 24 ਘੰਟਿਆਂ ਦੌਰਾਨ ਮਹਾਮਾਰੀ ਨਾਲ ਕੋਈ ਮੌਤ ਨਹੀਂ ਹੋਈ ਹੈ।

coronacorona

ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਅੰਕੜਿਆਂ ਮੁਤਾਬਕ ਇਸ ਦੌਰਾਨ 11,610 ਨਵੇਂ ਕੇਸ ਮਿਲੇ ਹਨ, 11,833 ਮਰੀਜ਼ ਠੀਕ ਹੋਏ ਤੇ 100 ਲੋਕਾਂ ਦੀ ਮੌਤ ਹੋਈ ਹੈ। ਇਸ ਨਾਲ ਹੀ ਕੁਲ ਇਨਫੈਕਟਿਡਾਂ ਦਾ ਅੰਕੜਾ ਇਕ ਕਰੋੜ ਨੌਂ ਲੱਖ 37 ਹਜ਼ਾਰ ਤੋਂ ਜ਼ਿਆਦਾ ਹੋ ਗਿਆ ਹੈ। ਇਨ੍ਹਾਂ ਵਿਚੋਂ ਇਕ ਕਰੋੜ ਛੇ ਲੱਖ 44 ਹਜ਼ਾਰ ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਤੇ 1,55,913 ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ। ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ ਵਧ ਕੇ 97.33 ਫ਼ੀਸਦੀ ਹੋ ਗਈ ਹੈ ਤੇ ਮੌਤ ਦੀ ਦਰ 1.43 ਫ਼ੀਸਦੀ ਬਣੀ ਹੋਈ ਹੈ।

coronacorona

ਮੰਤਰਾਲੇ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਮਰੀਜ਼ਾਂ ਦੇ ਕਰੋਨਾ ਨੂੰ ਮਾਤ ਦੇਣ ਦੇ ਸਿਲਸਿਲਾ ਲਗਾਤਾਰ ਜਾਰੀ ਹੈ, ਨਤੀਜੇ ਵਜੋਂ ਸਰਗਰਮ ਮਾਮਲਿਆਂ 'ਚ ਗਿਰਾਵਟ ਵੀ ਆ ਰਹੀ ਹੈ। ਭਾਵੇਂ ਕੇਰਲ ਤੇ ਮਹਾਰਾਸ਼ਟਰ 'ਚ ਸਰਗਰਮ ਮਾਮਲੇ ਕਾਫੀ ਹਨ ਪਰ ਦੇਸ਼ ਦੇ ਬਾਕੀ ਹਿੱਸਿਆਂ ਵਿਚ ਕਰੋਨਾ ਦਾ ਘਟਦਾ ਪ੍ਰਕੋਪ ਵੱਡੀ ਰਾਹਤ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement