
ਕਿਸਾਨ ਆਗੂਆਂ ਨੇ ਸਰਕਾਰ ਤੋਂ ਕਰਜ਼ਾ ਮੁਕਤੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਤੋਂ ਵੱਧ ਮੌਤ ਹੋ ਗਈਆਂ ਹਨ। ਇਸ ਵਿਚਕਾਰ ਹੁਣ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਨੌਜਵਾਨ ਕਿਸਾਨ ਨੇ ਫਾਹਾ ਲੈ ਖੁਦਕੁਸ਼ੀ ਕੀਤੀ ਹੈ। ਦੱਸਣਯੋਗ ਹੈ ਕਿ ਇਹ ਕਿਸਾਨ ਰਣਜੀਤ ਸਿੰਘ ਪਿੰਡ ਜੋਧਪੁਰ ਪਾਖਰ ਤਹਿਸੀਲ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ।
Farmers
ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਇਸ ਕਿਸਾਨ ਉੱਤੇ ਪੰਦਰਾਂ ਲੱਖ ਰੁਪਏ ਦਾ ਕਰਜ਼ਾ ਸੀ ਅਤੇ ਇੱਕ ਏਕੜ ਤੋਂ ਘੱਟ ਜ਼ਮੀਨ ਸੀ। ਕੁਰਕੀ ਨੋਟਿਸ ਮਿਲਣ ਤੋਂ ਬਾਅਦ ਇਹ ਕਿਸਾਨ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਵਿਅਕਤੀ ਦੇ ਘਰ ਇਕ ਬੱਚਾ ਵਿਧਵਾ ਪਤਨੀ ਅਤੇ ਮਾਤਾ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਕਰਜ਼ਾ ਮੁਕਤੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
Farmer dead