
ਕੋਵਿਡ-19 ਨੂੰ ਲੈ ਕੇ ਵਹਿਮ ਵਿਚ ਹੈ ਕੇਂਦਰ- ਰਾਹੁਲ ਗਾਂਧੀ
ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ‘ਤੇ ਦੇਸ਼ ਵਿਚ ਕੋਰੋਨਾ ਵਾਇਰਸ ਸਬੰਧੀ ਲਾਪਰਵਾਹੀ ਵਰਤਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਇਕ ਖ਼ਬਰ ਸਾਂਝੀ ਕਰਦਿਆਂ ਟਵੀਟ ਕੀਤਾ। ਉਹਨਾਂ ਲਿਖਿਆ, ‘ਕੇਂਦਰ ਸਰਕਾਰ ਲਾਪਰਵਾਹੀ ਵਰਤ ਰਹੀ ਹੈ ਅਤੇ ਕੋਵਿਡ-19 ਨੂੰ ਲੈ ਕੇ ਵਹਿਮ ਵਿਚ ਹੈ। ਇਹ ਅਜੇ ਖਤਮ ਨਹੀਂ ਹੋਇਆ ਹੈ’।
Covid-19
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਚਾਰ ਲੋਕਾਂ ਵਿਚ ਦੱਖਣੀ ਅਫਰੀਕਾ ਦੇ ਸਾਰਸ-ਸੀਓਵੀ -2 ਵਾਇਰਸ ਹੋਣ ਦੀ ਜਾਣਕਾਰੀ ਮਿਲੀ ਹੈ। ਉੱਥੇ ਹੀ ਇਕ ਵਿਅਕਤੀ ਵਿਚ ਬ੍ਰਾਜ਼ੀਲ ’ਚ ਪਾਏ ਜਾਣ ਵਾਲੇ ਵਾਇਰਸ ਦੇ ਨਵੇਂ ਰੂਪ ਦੀ ਪੁਸ਼ਟੀ ਕੀਤੀ ਗਈ ਹੈ।
Coronavirus
ਆਈਸੀਐਮਆਰ ਦੇ ਡਾਇਰੈਕਟਰ ਜਨਰਲ ਬਲਰਾਮ ਭਾਗਰਵ ਨੇ ਕਿਹਾ ਸੀ ਕਿ ਭਾਰਤ ਵਿਚ ਬਾਹਰ ਤੋਂ ਪਰਤੇ ਚਾਰ ਲੋਕਾਂ ਵਿਚ ਕੋਰੋਨਾ ਵਾਇਰਸ ਦੇ ਦੱਖਣੀ ਅਫਰੀਕਾ ਵਿਚ ਪਾਏ ਗਏ ਨਵੇਂ ਹੋਣ ਦੀ ਪੁਸ਼ਟੀ ਹੋਈ ਹੈ। ਇਹਨਾਂ ਵਿਚੋਂ ਦੋ ਲੋਕ ਦੱਖਣੀ ਅਫ਼ਰੀਕਾ ਤੋਂ ਪਰਤੇ ਸੀ ਜਦਕਿ ਇਕ-ਇਕ ਵਿਅਕਤੀ ਅੰਗੋਲਾ ਅਤੇ ਤੰਜਾਨਿਆ ਤੋਂ ਪਰਤਿਆ ਸੀ।