
ਰਾਹੁਲ ਇਥੇ ਇਕ ਸਰਕਾਰੀ ਮਹਿਲਾ ਕਾਲਜ ਦੀ ਵਿਦਿਆਰਥਣਾਂ ਨਾਲ ਗੱਲਬਾਤ ਕਰ ਰਹੇ ਸਨ।
ਪੁਡੂਚੇਰੀ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਕਿਹਾ ਕਿ 1991 ’ਚ ਅਪਣੇ ਪਿਤਾ ਰਾਜੀਵ ਗਾਂਧੀ ਦੇ ਕਾਤਲ ਨਾਲ ਉਨ੍ਹਾਂ ਨੂੰ ਬਹੁਤ ਦੁਖ ਹੋਇਆ ਸੀ ਪਰ ਇਸ ਘਟਨਾ ਲਈ ਜ਼ਿੰਮੇਦਾਰ ਲੋਕਾਂ ਪ੍ਰਤੀ ਉਨ੍ਹਾਂ ਦੇ ਮਨ ’ਚ ਕੋਈ ਨਫ਼ਰਤ ਜਾਂ ਗੁੱਸਾ ਨਹੀਂ ਹੈ। ਰਾਹੁਲ ਇਥੇ ਇਕ ਸਰਕਾਰੀ ਮਹਿਲਾ ਕਾਲਜ ਦੀ ਵਿਦਿਆਰਥਣਾਂ ਨਾਲ ਗੱਲਬਾਤ ਕਰ ਰਹੇ ਸਨ। ਇਸੇ ਦੌਰਾਨ ਇਕ ਵਿਦਿਆਰਥੀ ਨੇ ਉਨ੍ਹਾਂ ਤੋਂ ਸਵਾਲ ਕੀਤਾ, ‘ਲਿੱਟੇ (ਲਿਬਰੇਸ਼ਨ ਟਾਈਗਰਜ਼ ਆਫ਼ ਤਮਿਮ ਈਲਮ) ਨੇ ਤੁਹਾਡੇ ਪਿਤਾ ਦੀ ਜਾਨ ਲਈ ਸੀ, ਇਨ੍ਹਾਂ ਲੋਕਾਂ ਬਾਰੇ ਤੁਹਾਡੀ ਕੀ ਭਾਵਨਾਵਾਂ ਹਨ?’’
Rahul gandhiਇਸ ਦੇ ਜਵਾਬ ’ਚ ਰਾਹੁਲ ਨੇ ਕਿਹਾ ਕਿ ਹਿੰਸਾ ਤੁਹਾਡੇ ਤੋਂ ਕੁੱਝ ਖੋਹ ਨਹੀਂ ਸਕਦੀ। ਉਨ੍ਹਾਂ ਕਿਹਾ, ‘‘ਮੈਨੂੰ ਕਿਸੇ ਦੇ ਪ੍ਰਤੀ ਗੁੱਸਾ ਜਾਂ ਨਫ਼ਰਤ ਨਹੀਂ ਹੈ। ਨਿਸ਼ਚਿਤ ਤੌਰ ’ਤੇ ਮੈਂ ਅਪਣੇ ਪਿਤਾ ਨੂੰ ਖੋਹ ਦਿਤਾ ਅਤੇ ਉਹ ਮੇਰੇ ਲਈ ਬਹੁਤ ਮੁਸ਼ਕਲ ਸਮਾਂ ਸੀ।’’ ਉਨ੍ਹਾਂ ਕਿਹਾ, ‘‘ਮੈਨੂੰ ਕਾਫ਼ੀ ਦੁਖ ਹੋਇਆ, ਪਰ ਮੈਂ ਗੁੱਸਾ ਨਹੀਂ ਹਾਂ। ਮੈਂ ਉਨ੍ਹਾਂ ਨੂੰ ਮਾਫ਼ ਕਰ ਦਿਤਾ। ’’ ਰਾਹੁਲ ਗਾਂਧੀ ਨੇ ਮਛੇਰਿਆਂ ਨਾਲ ਗੱਲਬਾਤ ਕਰਨ ਦੇ ਬਾਅਦ ਭਾਰਤੀਦਾਸ ਸਰਕਾਰੀ ਮਹਿਲਾ ਕਾਲਜ ਦੀ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ।
Rahul Gandhiਤੁਹਾਨੂੰ ਦੱਸ ਦਈਏ ਕਿ ਬਹੁਤੀਆਂ ਪਾਰਟੀਆਂ ਨੇ ਰਾਜੀਵ ਗਾਂਧੀ ਕਤਲ ਕੇਸ ਵਿੱਚ 7 ਦੋਸ਼ੀਆਂ ਦੀ ਰਿਹਾਈ ਦਾ ਸਮਰਥਨ ਕੀਤਾ ਸੀ, ਪਰ ਤਾਮਿਲਨਾਡੂ ਕਾਂਗਰਸ ਨੇ ਇਸ ਦਾ ਵਿਰੋਧ ਕੀਤਾ। ਰਾਜੀਵ ਗਾਂਧੀ ਦੀ ਚੇਨਈ ਦੇ ਨੇੜੇ ਸ੍ਰੀਪੇਰੁਮਬਦੂਰ ਵਿੱਚ 21 ਮਈ 1991 ਨੂੰ ਇੱਕ ਔਰਤ ਆਤਮਘਾਤੀ ਹਮਲਾਵਰ ਦੁਆਰਾ ਇੱਕ ਚੋਣ ਰੈਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਤਾਮਿਲਨਾਡੂ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸਾਲ 2018 ਵਿਚ ਦੋਸ਼ੀਆਂ ਨੂੰ ਰਿਹਾ ਕਰਨ ਦੀ ਸਿਫਾਰਸ਼ ਕੀਤੀ ਸੀ ।