UP ਦੇ ਕੁਸ਼ੀਨਗਰ 'ਚ ਵਿਆਹ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ
Published : Feb 17, 2022, 9:55 am IST
Updated : Feb 17, 2022, 9:55 am IST
SHARE ARTICLE
UP Kushinagar incident
UP Kushinagar incident

ਅਚਾਨਕ ਖੂਹ 'ਚ ਡਿੱਗੇ 22 ਲੋਕ, 9 ਬੱਚਿਆਂ ਸਮੇਤ 13 ਦੀ ਮੌਤ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪ੍ਰਸ਼ਾਸਨ ਤੇ ਜੂਨੀਅਨ ਵਰਕਰਾਂ ਨੂੰ ਬਚਾਅ ਕਾਰਜਾਂ 'ਚ ਮਦਦ ਕਰਨ ਦੀ ਕੀਤੀ ਅਪੀਲ 

ਕੁਸ਼ੀਨਗਰ : ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿਚ ਇੱਕ ਵਿਆਹ ਸਮਾਗਮ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਖੂਹ ਵਿਚ ਡਿੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਕ ਵਿਆਹ ਦੇ ਪ੍ਰੋਗਰਾਮ ਵਿੱਚ ਇੱਕ ਖੂਹ ਦੀ ਸਲੈਬ ਉੱਤੇ ਵੱਡੀ ਗਿਣਤੀ ਵਿੱਚ ਲੋਕ ਬੈਠੇ ਸਨ ਅਤੇ ਭਾਰੀ ਬੋਝ ਹੋਣ ਕਾਰਨ ਸਲੈਬ ਟੁੱਟੀ ਗਈ।

ਜਿਸ ਕਾਰਨ ਸਲੈਬ ਉੱਤੇ ਬੈਠੇ ਲੋਕਾਂ ਵਿੱਚੋਂ 22 ਜਾਣੇ ਖੂਹ ਵਿੱਚ ਡਿੱਗ ਗਏ। ਦੱਸ ਦੇਈਏ ਕਿ ਇਨ੍ਹਾਂ ਵਿਚੋਂ 13 ਜਾਣਿਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹਨ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ 9 ਬਚੇ ਵੀ ਸ਼ਾਮਲ ਹਨ। ਡੀਐਮ ਕੁਸ਼ੀਨਗਰ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿਤੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਸਮੇਤ ਕਈ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਧਰ ਪਿੰਡ ਵਾਸੀਆਂ ਨੇ ਸਿਹਤ ਵਿਭਾਗ ’ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਇਲਾਜ ਅਤੇ ਐਂਬੂਲੈਂਸ ਮਿਲ ਜਾਂਦੀ ਤਾਂ ਕਈ ਲੋਕਾਂ ਦੀ ਜਾਨ ਬਚ ਸਕਦੀ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨੇੜਲੇ ਕੋਟਵਾ ਸੀਐਚਸੀ ਵਿੱਚ ਨਾ ਤਾਂ ਡਾਕਟਰ ਮੌਜੂਦ ਸਨ ਅਤੇ ਨਾ ਹੀ ਸਮੇਂ ਸਿਰ ਐਂਬੂਲੈਂਸ ਪਹੁੰਚੀ। ਜ਼ਿਲ੍ਹਾ ਮੈਜਿਸਟ੍ਰੇਟ ਐੱਸ. ਰਾਜਲਿੰਗਮ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਹਰੇਕ ਮ੍ਰਿਤਕ ਦੇ ਵਾਰਿਸ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

tweet tweet

PM ਨਰਿੰਦਰ ਮੋਦੀ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਹੋਇਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਇਸ ਦੇ ਨਾਲ ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਲਈ ਲੱਗਾ ਹੋਇਆ ਹੈ।

tweet tweet

ਕਿਸਾਨ ਆਗੂ ਰਾਕੇਸ਼ ਟਿਕੈਤ 
''ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ (ਨੌਰੰਗਿਆ) ਵਿਖੇ ਵਿਆਹ ਦੀ ਰਸਮ ਕਰਦੇ ਸਮੇਂ ਹੋਇਆ ਹਾਦਸਾ ਬਹੁਤ ਹੀ ਦੁਖਦਾਈ ਹੈ। ਜਾਨ ਗਵਾਉਣ ਵਾਲੇ ਲੋਕਾਂ ਦੇ ਪਰਵਾਰਾਂ ਨਾਲ ਡੂੰਗੀ ਹਮਦਰਦੀ ਜਤਾਉਂਦਾ ਹਾਂ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ। ਪ੍ਰਸ਼ਾਸਨ ਅਤੇ ਭਾਰਤੀ ਕਿਸਾਨ ਜੂਨੀਅਨ ਦੇ ਵਰਕਰਾਂ ਨੂੰ ਬਚਾਅ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਮਦਦ ਕਰਨ ਦੀ ਅਪੀਲ ਕਰਦਾ ਹਾਂ।''

tweet tweet

CM ਆਦਿਤਿਆਨਾਥ ਯੋਗੀ  
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕੁਸ਼ੀਨਗਰ ਦੇ ਨੇਬੂਆ ਨੌਰੰਗੀਆ ਥਾਣਾ ਖੇਤਰ ਵਿੱਚ ਖੂਹ ਵਿੱਚ ਡਿੱਗਣ ਨਾਲ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਦੇ ਦਫਤਰ ਨੇ ਟਵੀਟ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜਾਂ ਨੂੰ ਚਲਾਉਣ ਅਤੇ ਜ਼ਖ਼ਮੀਆਂ ਦਾ ਢੁਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement