ਦਿੱਲੀ ਮੇਅਰ ਚੋਣ 'ਤੇ SC ਤੋਂ 'ਆਪ' ਨੂੰ ਵੱਡੀ ਰਾਹਤ, 'ਨਾਮਜ਼ਦ ਕੌਂਸਲਰ ਨਹੀਂ ਪਾਉਣਗੇ ਵੋਟ '
Published : Feb 17, 2023, 7:13 pm IST
Updated : Feb 17, 2023, 7:13 pm IST
SHARE ARTICLE
Arvind Kejriwal
Arvind Kejriwal

ਨੋਟਿਸ ਵਿਚ ਮੇਅਰ ਚੋਣ ਅਤੇ ਹੋਰ ਚੋਣਾਂ ਦੀ ਮਿਤੀ ਦਾ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ। 

 

ਨਵੀਂ ਦਿੱਲੀ: ਦਿੱਲੀ ਦੇ ਨਗਰ ਨਿਗਮ ਮੇਅਰ ਚੋਣ ਮਾਮਲੇ (ਐਮਸੀਡੀ ਮੇਅਰ ਇਲੈਕਸ਼ਨ) ਵਿਚ ਆਮ ਆਦਮੀ ਪਾਰਟੀ (ਆਪ) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਗਵਰਨਰ ਵੱਲੋਂ ਨਾਮਜ਼ਦ ਕੀਤੇ ਗਏ 10 ਕੌਂਸਲਰ (ਐਲਡਰਮੈਨ) ਮੇਅਰ ਦੀ ਚੋਣ 'ਚ ਵੋਟ ਨਹੀਂ ਪਾਉਣਗੇ।

ਕੋਰਟ ਨੇ ਕਿਹਾ- 'ਅਸੀਂ MCD ਅਤੇ LG ਦੀ ਇਸ ਦਲੀਲ ਨੂੰ ਸਵੀਕਾਰ ਨਹੀਂ ਕਰ ਰਹੇ ਹਾਂ ਕਿ ਨਾਮਜ਼ਦ ਕੌਂਸਲਰ ਪਹਿਲੀ ਬੈਠਕ 'ਚ ਵੋਟ ਕਰ ਸਕਦੇ ਹਨ। ਮੇਅਰ ਦੀ ਚੋਣ ਲਈ ਪਹਿਲੀ ਮੀਟਿੰਗ ਲਈ 24 ਘੰਟਿਆਂ ਦੇ ਅੰਦਰ ਨੋਟਿਸ ਜਾਰੀ ਕੀਤਾ ਜਾਵੇ। ਨੋਟਿਸ ਵਿਚ ਮੇਅਰ ਚੋਣ ਅਤੇ ਹੋਰ ਚੋਣਾਂ ਦੀ ਮਿਤੀ ਦਾ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ। 

ਅਦਾਲਤ ਨੇ ਇਹ ਫ਼ੈਸਲਾ ‘ਆਪ’ ਆਗੂ ਡਾ. ਸ਼ੈਲੀ ਓਬਰਾਏ ਵੱਲੋਂ ਐਮਸੀਡੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦੇਣ ਦੇ ਐਲਜੀ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਮਗਰੋਂ ਦਿੱਤਾ ਹੈ। ਵੋਟਿੰਗ 'ਚ ਦੇਰੀ 'ਤੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ, ''ਇਹ ਚੰਗਾ ਨਹੀਂ ਲੱਗਦਾ ਕਿ ਦੇਸ਼ ਦੀ ਰਾਜਧਾਨੀ 'ਚ ਅਜਿਹਾ ਹੋ ਰਿਹਾ ਹੈ। 

ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 243 ਆਰ ਦੇ ਮੁਤਾਬਕ ਨਾਮਜ਼ਦ ਕੌਂਸਲਰ ਵੋਟ ਨਹੀਂ ਪਾ ਸਕਦੇ। ਜਿੰਨੀ ਜਲਦੀ ਹੋ ਸਕੇ ਚੋਣਾਂ ਕਰਵਾਉਣਾ ਬਿਹਤਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲਾਂ ਮੇਅਰ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਬਾਅਦ ਡਿਪਟੀ ਮੇਅਰ ਅਤੇ ਸਥਾਈ ਕੌਂਸਲ ਦੀ ਚੋਣ ਹੋਵੇਗੀ। ਐਮਸੀਡੀ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਸੰਜੇ ਜੈਨ ਨੇ ਕਿਹਾ ਕਿ ਐਲਡਰਮੈਨ (ਨਾਮਜ਼ਦ ਕੌਂਸਲਰ) ਵੋਟ ਪਾ ਸਕਦੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਟਵੀਟ ਕਰਕੇ ਖੁਸ਼ੀ ਜਤਾਈ ਹੈ। ਕੇਜਰੀਵਾਲ ਨੇ ਲਿਖਿਆ- 'ਸੁਪਰੀਮ ਕੋਰਟ ਦਾ ਹੁਕਮ ਲੋਕਤੰਤਰ ਦੀ ਜਿੱਤ ਹੈ। ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ। ਦਿੱਲੀ ਨੂੰ ਹੁਣ ਢਾਈ ਮਹੀਨਿਆਂ ਬਾਅਦ ਮੇਅਰ ਮਿਲੇਗਾ। ਇਹ ਸਾਬਤ ਹੋ ਗਿਆ ਹੈ ਕਿ ਕਿਸ ਤਰ੍ਹਾਂ LG ਅਤੇ ਭਾਜਪਾ ਮਿਲ ਕੇ ਦਿੱਲੀ ਵਿੱਚ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਆਦੇਸ਼ ਪਾਸ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement