ਪਾਕਿਸਤਾਨ ਦੇ ਕਰਾਚੀ 'ਚ ਪੁਲਿਸ ਹੈੱਡਕੁਆਰਟਰ 'ਤੇ ਅੱਤਵਾਦੀ ਹਮਲਾ, 8-10 ਹਮਲਾਵਰਾਂ ਨੇ ਚਲਾਈਆਂ ਗੋਲੀਆਂ 
Published : Feb 17, 2023, 9:44 pm IST
Updated : Feb 17, 2023, 9:44 pm IST
SHARE ARTICLE
Terrorist attack on police headquarters in Karachi, Pakistan, 8-10 attackers fired shots
Terrorist attack on police headquarters in Karachi, Pakistan, 8-10 attackers fired shots

ਪੁਲਿਸ ਦਫ਼ਤਰ ਦੇ ਅੰਦਰ ਘੱਟੋ-ਘੱਟ 8-10 ਅੱਤਵਾਦੀ ਹਨ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। 

 

ਇਸਲਾਮਾਬਾਦ - ਪਾਕਿਸਤਾਨ ਦੇ ਕਰਾਚੀ 'ਚ ਪੁਲਿਸ ਹੈੱਡਕੁਆਰਟਰ 'ਤੇ ਸ਼ੁੱਕਰਵਾਰ ਨੂੰ ਅੱਤਵਾਦੀ ਹਮਲਾ ਹੋਇਆ। ਕਰਾਚੀ ਦੇ ਸ਼ਰੀਆ ਫ਼ੈਸਲ 'ਚ ਸਥਿਤ ਪੁਲਿਸ ਹੈੱਡਕੁਆਰਟਰ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਪਾਕਿਸਤਾਨ ਦੇ ਸਥਾਨਕ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਪੁਲਿਸ ਦਫ਼ਤਰ ਦੇ ਅੰਦਰ ਘੱਟੋ-ਘੱਟ 8-10 ਅੱਤਵਾਦੀ ਹਨ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। 

ਸਿੰਧ ਦੀ ਸੂਬਾਈ ਸਰਕਾਰ ਦੇ ਬੁਲਾਰੇ ਮੁਰਤਜ਼ਾ ਵਹਾਬ ਨੇ ਕਿਹਾ ਕਿ ਹਥਿਆਰਬੰਦ ਵਿਅਕਤੀਆਂ ਨੇ ਸ਼ੁੱਕਰਵਾਰ ਨੂੰ ਦੱਖਣੀ ਪਾਕਿਸਤਾਨੀ ਸ਼ਹਿਰ ਕਰਾਚੀ ਵਿਚ ਇੱਕ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ। ਬੁਲਾਰੇ ਨੇ ਕਿਹਾ ਕਿ ਉਹ ਫਿਲਹਾਲ ਹੋਰ ਵੇਰਵੇ ਨਹੀਂ ਦੇ ਸਕਦੇ। ਸਥਾਨਕ ਮੀਡੀਆ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਅਤੇ ਸ਼ਹਿਰ ਦੀ ਇੱਕ ਮੁੱਖ ਸੜਕ ਦੇ ਨੇੜੇ ਸਥਿਤ ਕੰਪਲੈਕਸ ਦੇ ਬਾਹਰ ਭਾਰੀ ਗੋਲੀਬਾਰੀ ਅਤੇ ਕੁੱਝ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਦੱਸਿਆ ਜਾ ਰਿਹਾ ਹੈ ਕਿ 8-10 ਅੱਤਵਾਦੀਆਂ ਨੇ ਹਮਲਾ ਕੀਤਾ। 

 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement