Tamil Nadu Firecracker Factory News: ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 9 ਲੋਕਾਂ ਦੀ ਹੋਈ ਮੌਤ
Published : Feb 17, 2024, 3:26 pm IST
Updated : Feb 17, 2024, 3:44 pm IST
SHARE ARTICLE
A huge explosion in a firecracker factory in Tamil Nadu News in punjabi
A huge explosion in a firecracker factory in Tamil Nadu News in punjabi

Tamil Nadu Firecracker Factory News: 6 ਮਜ਼ਦੂਰ ਗੰਭੀਰ ਜ਼ਖ਼ਮੀ

A huge explosion in a firecracker factory in Tamil Nadu News in punjabi : ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਦੇ ਵੇਮਬਕੋਟਈ 'ਚ ਸ਼ਨੀਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਧਮਾਕਾ ਹੋਇਆ। ਇਸ ਹਾਦਸੇ ਵਿਚ ਇੱਥੇ ਕੰਮ ਕਰਦੇ 9 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਇਹ ਪਟਾਕਾ ਫੈਕਟਰੀ ਮੁਥੁਸਾਮੀਪੁਰਮ ਵਿਚ ਸਥਿਤ ਸੀ, ਜਿਸ ਦੇ ਮਾਲਕ ਦਾ ਨਾਮ ਵਿਜੇ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: Haryana News: ਰੋਹਤਕ 'ਚ ਰੋਡਵੇਜ਼ ਦੀ ਬੱਸ ਨੇ ਟਰਾਲੇ ਨੂੰ ਪਿੱਛੇ ਤੋਂ ਮਾਰੀ ਜ਼ਬਰਦਸਤ ਟੱਕਰ, ਬੱਸ ਡਰਾਈਵਰ ਦੀ ਮੌਤ  

ਧਮਾਕੇ ਤੋਂ ਬਾਅਦ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: Delhi News: ਦਿੱਲੀ 'ਚ ਵੱਡਾ ਰੇਲ ਹਾਦਸਾ, ਜਖ਼ੀਰਾ ਫਲਾਈਓਵਰ 'ਤੇ ਪਟੜੀ ਤੋਂ ਹੇਠਾਂ ਉਤਰੇ ਮਾਲਗੱਡੀ ਦੇ 10 ਡੱਬੇ 

ਹਾਦਸੇ ਦੀ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਧਮਾਕਾ ਫੈਕਟਰੀ ਦੇ ਕੈਮੀਕਲ ਮਿਕਸਿੰਗ ਰੂਮ 'ਚ ਹੋਇਆ ਹੈ। ਇਸ ਧਮਾਕੇ ਵਿਚ ਫੈਕਟਰੀ ਦੇ ਨੇੜੇ ਸਥਿਤ ਚਾਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਿਸ ਘਰ 'ਚ ਪਟਾਕਿਆਂ ਦੀ ਫੈਕਟਰੀ ਚੱਲ ਰਹੀ ਸੀ, ਉਥੇ ਜ਼ਮੀਨ ਖਿਸਕ ਗਈ। ਪੁਲਿਸ ਨੇ ਦੱਸਿਆ ਕਿ ਮਲਬੇ ਹੇਠਾਂ ਕੁਝ ਹੋਰ ਲੋਕਾਂ ਦੇ ਦੱਬੇ ਜਾਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਹਾਦਸੇ 'ਚ ਮਾਰੇ ਗਏ 9 ਲੋਕਾਂ 'ਚ 5 ਔਰਤਾਂ ਵੀ ਸ਼ਾਮਲ ਹਨ। ਗੰਭੀਰ ਰੂਪ ਨਾਲ ਜ਼ਖ਼ਮੀ ਛੇ ਲੋਕਾਂ ਨੂੰ ਸਿਵਾਕਾਸੀ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਤਾਮਿਲਨਾਡੂ ਵਿਚ ਪਟਾਕਿਆਂ ਦਾ ਇੱਕ ਵੱਡਾ ਉਦਯੋਗ ਹੈ। ਇਥੇ ਕਈ ਗੈਰ-ਕਾਨੂੰਨੀ ਫੈਕਟਰੀਆਂ ਵੀ ਚੱਲਦੀਆਂ ਹਨ, ਜਿਨ੍ਹਾਂ ਕੋਲ ਸਰਕਾਰੀ ਲਾਇਸੈਂਸ ਨਹੀਂ ਹੈ। ਅਜਿਹੀਆਂ ਫੈਕਟਰੀਆਂ ਵਿਚ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਹਨ ਅਤੇ ਮਜ਼ਦੂਰ ਹਰ ਪਲ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਕੰਮ ਕਰਦੇ ਹਨ। ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਵੀ ਵਿਰੁਧਨਗਰ ਜ਼ਿਲ੍ਹੇ ਵਿੱਚ ਦੋ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕੇ ਹੋਏ ਸਨ। ਰੰਗਾਪਲਯਾਮ ਅਤੇ ਕਿਚਨਿਆਕਨਪੱਟੀ ਵਿੱਚ ਦੋ ਵੱਖ-ਵੱਖ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਹੋਏ ਧਮਾਕਿਆਂ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 15 ਤੋਂ ਵੱਧ ਜ਼ਖ਼ਮੀ ਹੋ ਗਏ।

(For more Punjabi news apart from Tamil Nadu Firecracker Factory News in punjabi, stay tuned to Rozana Spokesman)

Location: India, Tamil Nadu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement