
ਨੋਟਿਸ ਵਿਚ ਕਿਸਾਨ ਅੰਦੋਲਨ ਦਾ ਹਵਾਲਾ ਦੇ ਕੇ ਪ੍ਰੀਖਿਆਵਾਂ ਮੁਲਤਵੀ ਹੋਣ ਸਬੰਧੀ ਕੀਤਾ ਸੀ ਦਾਅਵਾ
CBSE Exam News: ਕੇਂਦਰੀ ਮਾਧਿਅਮ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਨੋਟਿਸ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਬੋਰਡ ਨੇ ਅਜਿਹੀਆਂ ਖ਼ਬਰਾਂ ਨੂੰ ਫਰਜ਼ੀ ਅਤੇ ਗੁੰਮਰਾਹਕੁੰਨ ਕਰਾਰ ਦਿਤਾ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਨੋਟਿਸ 'ਚ ਲਿਖਿਆ ਹੈ, “ਦਿੱਲੀ ਤਕ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਬੋਰਡ ਪ੍ਰੀਖਿਆਵਾਂ ਦੇ ਆਯੋਜਨ 'ਚ ਦਿੱਕਤ ਆ ਰਹੀ ਹੈ। ਵਿਦਿਆਰਥੀ ਪ੍ਰੀਖਿਆ ਕੇਂਦਰਾਂ ਤਕ ਨਹੀਂ ਪਹੁੰਚ ਸਕੇ। ਅਜਿਹੇ 'ਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਗਈਆਂ ਹਨ ਅਤੇ ਜਲਦੀ ਹੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ”।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸੀ.ਬੀ.ਐਸ.ਈ. ਨੇ ਇਸ ਨੋਟਿਸ ਉਤੇ ਕਾਰਵਾਈ ਕੀਤੀ ਅਤੇ ਸਪੱਸ਼ਟ ਕੀਤਾ ਕਿ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਕਿਸੇ ਵੀ ਅਧਿਕਾਰਤ ਜਾਣਕਾਰੀ ਲਈ, ਕਿਰਪਾ ਕਰਕੇ ਬੋਰਡ ਦੀ ਵੈੱਬਸਾਈਟ ਦੇਖੋ।
(For more Punjabi news apart from CBSE Exam News Fake letter on board exam postponement due to farmers’ protest circulating, stay tuned to Rozana Spokesman)