
ਸਬੰਧਤ ਅਧਿਕਾਰੀਆਂ ਨੂੰ ਜਾਰੀ ਕੀਤਾ ਕਾਰਨ ਦਸੋ ਨੋਟਿਸ
Supreme Court takes major action regarding UP government's mosque demolition actions Latest News in Punjabi : ਨਵੀਂ ਦਿੱਲੀ ਵਿਖੇ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਕੁਸ਼ੀਨਗਰ ਵਿਚ ਇਕ ਮਸਜਿਦ ਨੂੰ ਢਾਹੁਣ ਦੀ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਹੈ, ਜੋ ਕਿ 13 ਨਵੰਬਰ, 2024 ਦੇ ਦੇਸ਼ ਭਰ ਵਿਚ ਬਿਨਾਂ ਕਿਸੇ ਪੂਰਵ ਸੂਚਨਾ ਅਤੇ ਸੁਣਵਾਈ ਦੇ ਤਹਿਤ ਮਸਜਿਦ ਆਦਿ ਢਾਹੁਣ ਦੀਆਂ ਕਾਰਵਾਈਆਂ ’ਤੇ ਰੋਕ ਲਗਾਉਣ ਦੇ ਹੁਕਮ ਦੀ ਕਥਿਤ ਉਲੰਘਣਾ ਹੈ।
ਸੁਪਰੀਮ ਕੋਰਟ ਨੇ ਕਾਰਨ ਦਸੋ ਨੋਟਿਸ ਜਾਰੀ ਕਰਦੇ ਹੋਏ, ਸਬੰਧਤ ਅਧਿਕਾਰੀਆਂ ਨੂੰ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਵਿਰੁਧ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਕਿਉਂ ਨਹੀਂ ਸ਼ੁਰੂ ਕੀਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਕ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹੁਕਮ ਦਿਤਾ ਹੈ ਕਿ ਅਗਲੇ ਹੁਕਮਾਂ ਤਕ, ਢਾਂਚੇ ਨੂੰ ਨਾ ਢਾਹਿਆ ਜਾਵੇ।
ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿਚ ਮਦਨੀਮਸਜਿਦ ਦਾ ਇਕ ਹਿੱਸਾ, ਜੋ ਕਥਿਤ ਤੌਰ ’ਤੇ ਕਬਜ਼ੇ ਵਾਲੀ ਜ਼ਮੀਨ ’ਤੇ ਬਣਾਇਆ ਗਿਆ ਸੀ, ਨੂੰ ਇਸ ਮਹੀਨੇ ਦੇ ਸ਼ੁਰੂ ਵਿਚ ਬੁਲਡੋਜ਼ਰਾਂ ਦੁਆਰਾ ਢਾਹ ਦਿਤਾ ਗਿਆ ਸੀ।