ਬੇਅੰਤ ਸਿੰਘ ਕਤਲ ਕਾਂਡ: ਅਦਾਲਤ ਨੇ ਹਵਾਰਾ ਦੀ ਜੇਲ੍ਹ ਬਦਲਣ ਬਾਰੇ ਅਪੀਲ ’ਤੇ ਸੁਣਵਾਈ 11 ਮਾਰਚ ਤੱਕ ਕੀਤੀ ਮੁਲਤਵੀ
Published : Feb 17, 2026, 4:12 pm IST
Updated : Feb 17, 2026, 4:12 pm IST
SHARE ARTICLE
Beant Singh murder case: Court adjourns hearing on Hawara's appeal to shift jail till March 11
Beant Singh murder case: Court adjourns hearing on Hawara's appeal to shift jail till March 11

ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ’ਚ ਬਦਲਣ ਦੀ ਕੀਤੀ ਸੀ ਅਪੀਲ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੇਅੰਤ ਸਿੰਘ ਕਤਲ ਕਾਂਡ ਦੇ ਮੁਲਜ਼ਮ ਜਗਤਾਰ ਸਿੰਘ ਹਵਾਰਾ ਦੀ ਉਸ ਅਪੀਲ ਉਤੇ ਸੁਣਵਾਈ 11 ਮਾਰਚ ਤਕ ਲਈ ਮੁਲਤਵੀ ਕਰ ਦਿਤੀ, ਜਿਸ ’ਚ ਉਸ ਨੇ ਖ਼ੁਦ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ’ਚ ਬਦਲਣ ਦੀ ਅਪੀਲ ਕੀਤੀ ਸੀ।

1995 ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਕਤਲ ਨਾਲ ਸਬੰਧਤ ਮਾਮਲੇ ’ਚ ਬੱਬਰ ਖ਼ਾਲਸਾ ਨਾਲ ਸਬੰਧਤ ਹਵਾਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਸਾਲੀਸੀਟਰ ਜਨਰਲ ਤੁਸ਼ਾਰ ਮੇਹਤਾ ਵਲੋਂ ਮੁਲਤਵੀ ਕੀਤੇ ਜਾਣ ਤੋਂ ਬਾਦਅ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕਰ ਦਿਤਾ।

ਪਿਛਲੇ ਸਾਲ 27 ਸਤੰਬਰ ਨੂੰ ਸੁਪਰੀਮ ਕੋਰਟ ਨੇ ਹਵਾਰਾ ਦੀ ਅਪੀਲ ’ਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਦਿੱਲੀ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ’ਚ ਸਿਵਲ ਸਕੱਤਰੇਤ ਦੇ ਦਰਵਾਜ਼ੇ ’ਤੇ ਹੋਏ ਧਮਾਕੇ ਨਾਲ ਸਬੰਧਤ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਜਿਸ ’ਚ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ।

ਸਿਖਰਲੀ ਅਦਾਲਤ ’ਚ ਦਾਇਰ ਅਪੀਲ ’ਚ ਕਿਹਾ ਗਿਆ ਹੈ ਕਿ 22 ਜਨਵਰੀ, 2004 ਨੂੰ ਕਥਿਤ ਤੌਰ ’ਤੇ ਜੇਲ੍ਹ ਤੋਂ ਭੱਜਣ ਅਤੇ ਬਾਅਦ ’ਚ ਗ੍ਰਿਫ਼ਤਾਰ ਹੋਣ ਦੀ ਘਟਨਾ ਨੂੰ ਛੱਡ ਕੇ ਹਵਾਰਾ ਦਾ ਜੇਲ੍ਹ ’ਚ ਵਤੀਰਾ ਬੇਦਾਗ਼ ਰਿਹਾ ਹੈ। ਅਪੀਲ ’ਚ ਕਿਹਾ ਗਿਆ ਹੈ ਕਿ ਉਸ ਦੀ ਬੇਟੀ ਪੰਜਾਬ ’ਚ ਹੈ ਅਤੇ ਹਵਾਰਾ ਦੀ ਪਤਨੀ ਦੀ ਮੌਤ ਹੋ ਚੁਕੀ ਹੈ ਤੇ ਉਸ ਦੀ ਮਾਂ ਅਮਰੀਕਾ ’ਚ ‘ਕੋਮਾ’ ’ਚ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement