ਜੰਮੂ ਦੇ ਬਾਲ ਸੁਧਾਰ ਘਰ ਤੋਂ ਭੱਜਣ ਵਾਲੇ ਦੋ ਪਾਕਿਸਤਾਨੀ ਨਾਗਰਿਕ ਲੁਧਿਆਣਾ ਤੋਂ ਗ੍ਰਿਫ਼ਤਾਰ
Published : Feb 17, 2026, 5:44 pm IST
Updated : Feb 17, 2026, 5:44 pm IST
SHARE ARTICLE
Two Pakistani nationals who escaped from Jammu's juvenile detention center arrested in Ludhiana
Two Pakistani nationals who escaped from Jammu's juvenile detention center arrested in Ludhiana

ਦੋ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਤੋਂ ਬਾਅਫ਼ ਫਰਾਰ ਹੋਏ ਸਨ ਮੁਲਜ਼ਮ

ਜੰਮੂ :  ਜੰਮੂ ਦੇ ਬਾਲ ਸੁਧਾਰ ਘਰ ਤੋਂ ਭੱਜਣ ਵਾਲੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਥੇ ਇੱਕ ਸਰਹੱਦੀ ਪਿੰਡ ਦੇ ਇੱਕ ਬਾਲ ਸੁਧਾਰ ਘਰ ਤੋਂ ਭੱਜਣ ਵਾਲੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਘਟਨਾ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਉਨ੍ਹਾਂ ਨਾਲ ਭੱਜਣ ਵਾਲਾ ਸਥਾਨਕ ਗੈਂਗਸਟਰ ਅਜੇ ਵੀ ਫਰਾਰ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਆਰ.ਐਸ. ਪੁਰਾ ਦੇ ਦਬਲੇਹਾਰ ਦਾ ਰਹਿਣ ਵਾਲਾ ਕਰਨਜੀਤ ਸਿੰਘ ਉਰਫ਼ ਗੁੱਗਾ ਅਤੇ ਪਾਕਿਸਤਾਨੀ ਨਾਗਰਿਕ ਮੁਹੰਮਦ ਸੁਨਾ-ਉੱਲ੍ਹਾ ਅਤੇ ਅਹਿਸਾਨ ਅਨਵਰ ਨੇ ਸੋਮਵਾਰ ਸ਼ਾਮ 5 ਵਜੇ ਦੇ ਲਗਭਗ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਤੋਂ ਬਾਅਦ ਬਾਲ ਸੁਧਾਰ ਘਰ ਤੋਂ ਭੱਜ ਗਏ । ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਨਾਗਰਿਕਾਂ ਨੂੰ ਪੰਜਾਬ ਦੇ ਲੁਧਿਆਣਾ ਦੇ ਇੱਕ ਪਿੰਡ ਵਿੱਚ ਪੁਲਿਸ ਪਾਰਟੀ ਨੇ ਟਰੈਕ ਕੀਤਾ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement