ਵਿਦਿਆਰਥਣਾਂ ਦੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਹੇਠ ਪ੍ਰੋਫ਼ੈਸਰ ਵਿਰੁਧ ਮਾਮਲਾ ਦਰਜ
Published : Mar 17, 2018, 12:39 am IST
Updated : Mar 17, 2018, 7:12 pm IST
SHARE ARTICLE
pic
pic

ਵਿਦਿਆਰਥਣਾਂ ਦੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਹੇਠ ਪ੍ਰੋਫ਼ੈਸਰ ਵਿਰੁਧ ਮਾਮਲਾ ਦਰਜ

ਨਵੀਂ ਦਿੱਲੀ, 16 ਮਾਰਚ: ਮਹਿਲਾ ਵਿਦਿਆਰਥਣਾਂ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਨੇ ਜੇਐਨਯੂ ਦੇ ਸਕੂਲ ਆਫ਼ ਲਾਈਫ਼ ਸਾਈਂਸ ਦੇ ਇਕ ਪ੍ਰੋਫ਼ੈਸਰ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਦਖਣੀ ਦਿੱਲੀ ਦੇ ਵਸੰਤ ਕੁੰਜ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਮਹਿਲਾ ਵਿਦਿਆਰਥਣਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰੋਫ਼ੈਸਰ ਹਮੇਸਾਂ ਉਨ੍ਹਾਂ 'ਤੇ ਸੈਕਸ ਸਬੰਧੀ ਟਿਪਣੀਆਂ ਕਰਦਾ ਸੀ ਅਤੇ ਲਗਾਤਾਰ ਸੈਕਸ ਦੀ ਮੰਗ ਕਰਨ ਦੇ ਨਾਲ-ਨਾਲ ਉਹ ਕਾਲਜ ਦੀ ਹਰ ਕੁੜੀ ਸਬੰਧੀ ਟਿਪਣੀ ਕਰਦਾ ਸੀ। ਜੇ ਕੋਈ ਵਿਦਿਆਰਥਣ ਇਸ 'ਤੇ ਇਤਰਾਜ਼ ਕਰਦੀ ਤਾਂ ਉਹ ਉਸ ਨਾਲ ਵੈਰ ਕਢਦਾ ਸੀ। ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਹੈ ਕਿ ਪ੍ਰੋਫ਼ੈਸਰ ਅਤੇ ਕਾਲਜ ਪ੍ਰਸ਼ਾਸਨ ਨੇ ਮਿਲੀਭੁਗਤ ਕਰ ਕੇ ਵਿੱਤੀ ਘਪਲੇ ਵੀ ਕੀਤੇ ਹਨ। 


ਪਿਛਲੇ ਕਈ ਸਾਲਾਂ ਤੋਂ ਕਾਲਜ ਦਾ ਕੋਈ ਵੀ ਸਾਮਾਨ ਨਹੀਂ ਲਿਆ ਗਿਆ ਪਰ ਫਿਰ ਵੀ ਕਰੋੜਾਂ ਰੁਪਏ ਖ਼ਰਚੇ ਜਾ ਚੁੱਕੇ ਹਨ। ਦਿੱਲੀ ਪੁਲਿਸ ਨੇ ਕਿਹਾ ਕਿ ਉਹ ਛੇਤੀ ਹੀ ਪ੍ਰੋਫ਼ੈਸਰ ਤੋਂ ਪੁੱਛ-ਪੜਤਾਲ ਕਰੇਗੀ। ਇਸ ਦੌਰਾਨ ਕਾਲਜ ਦੇ ਪ੍ਰੋਫ਼ੈਸਰ ਨੇ ਕਿਹਾ ਕਿ ਕੁੱਝ ਵਿਰੋਧੀ ਵਿਦਿਆਰਥਣਾਂ ਉਸ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਕਿਹਾ, 'ਮੇਰੇ 'ਤੇ ਦੋਸ਼ ਲਗਾਉਣ ਵਾਲੀਆਂ ਵਿਦਿਆਰਥਣਾਂ ਮੇਰੇ ਵਲੋਂ 27 ਫ਼ਰਵਰੀ ਨੂੰ ਈ-ਮੇਲ ਮਿਲੀ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਲੈਬ ਵਿਚ ਉਨ੍ਹਾਂ ਦੀਆਂ ਗ਼ੈਰ ਹਾਜ਼ਰੀਆਂ ਹਨ, ਇਸ ਲਈ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਸਕੂਲ ਦੇ ਡੀਨ ਤੋਂ ਮੰਗ ਕੀਤੀ ਕਿ ਪ੍ਰੋਫ਼ੈਸਰ ਨੂੰ ਅਧਿਕਾਰਕ ਸਾਰੇ ਅਹੁਦਿਆਂ ਤੋਂ ਮੁਅੱਤਲ ਕਰ ਕੇ ਜਾਂਚ ਸ਼ੁਰੂ ਕੀਤੀ ਜਾਵੇ।   (ਪੀ.ਟੀ.ਆਈ.)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement