ਸਵਾਲ ਪੁੱਛਣ ਵਾਲਿਆਂ ਨੂੰ ਦੇਸ਼-ਧ੍ਰੋਹੀ ਦਸਦੀ ਹੈ ਭਾਜਪਾ: ਯੇਚੁਰੀ
Published : Mar 17, 2019, 8:51 pm IST
Updated : Mar 17, 2019, 8:51 pm IST
SHARE ARTICLE
Sitaram Yechury
Sitaram Yechury

ਕਿਹਾ, ਚੌਕੀਦਾਰ ਨੂੰ ਨੌਕਰੀ ਤੋਂ ਹਟਾਉਣ ਦਾ ਸਮਾਂ ਆ ਗਿਆ ਹੈ

ਜੀਂਦ : ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੇ ਚੌਕੀਦਾਰ ਹਨ ਜਿਨ੍ਹਾਂ ਦੇ ਰਾਜ ਵਿਚ ਦੇਸ਼ ਨੂੰ ਦੋਹਾਂ ਹੱਥਾਂ ਨਾਲ ਲੁਟਿਆ ਜਾ ਰਿਹਾ ਹੈ ਅਤੇ ਜੇ ਕੋਈ ਵਿਅਕਤੀ ਸਵਾਲ ਪੁੱਛੇ ਤਾਂ ਭਾਜਪਾ ਉਸ ਨੂੰ ਦੇਸ਼-ਧ੍ਰੋਹੀ ਕਹਿੰਦੀ ਹੈ। 

ਜੀਂਦ ਵਿਚ ਸੂਬਾ ਪਧਰੀ ਕੀਤੀ ਗਈ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਯੇਚੁਰੀ ਨੇ ਕਿਹਾ ਕਿ ਮੋਦੀ ਜਾਗ ਕੇ ਨਹੀਂ ਬਲਕਿ ਸੁੱਤੇ ਪਏ ਨੌਕਰੀ ਕਰ ਰਹੇ ਹਨ, ਇਸ ਲਈ ਅਜਿਹੇ ਚੌਕੀਦਾਰ ਨੂੰ ਹੁਣ ਨੌਕਰੀ ਤੋਂ ਹਟਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ 'ਮੈਂ ਵੀ ਚੌਕੀਦਾਰ' ਮੁਹਿੰਮ 'ਤੇ ਟਿਪਣੀ ਕਰਦਿਆਂ ਕਿਹਾ ਕਿ ਜਦ ਤੋਂ ਮੋਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਦੇਸ਼ ਦੀ ਸੁਰੱਖਿਆ 'ਤੇ ਖ਼ਤਰਾ ਵੱਧ ਗਿਆ ਹੈ ਤੇ ਦੇਸ਼ ਦੀ ਸਰਹੱਦ 'ਤੇ ਤਿੰਨ ਗੁਣਾ ਤੋਂ ਜ਼ਿਆਦਾ ਹਮਲੇ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਰਾਜ ਵਿਚ ਹੀ ਸਭ ਤੋਂ ਵੱਧ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ।

ਦੋ ਸਾਲ ਵਿਚ ਹੀ ਇਕ ਕਰੋੜ 10 ਲੱਖ ਨੌਜਵਾਨਾਂ ਨੂੰ ਨੌਕਰੀ ਤੋਂ ਹਟਾ ਦਿਤਾ ਗਿਆ ਤੇ ਔਰਤਾਂ ਦਾ ਸ਼ੋਸ਼ਣ ਘੱਟ ਹੋਣ ਦੀ ਬਜਾਏ ਵਧਿਆ ਹੈ। ਯੇਚੁਰੀ ਨੇ ਕਿਹਾ ਕਿ ਦੇਸ਼ ਦੀ ਜਾਇਦਾਦ ਦੋਹਾਂ ਹੱਥਾਂ ਨਾਲ ਲੁਟਿਆ ਜਾ ਰਿਹਾ ਹੈ ਤੇ ਜਦ ਇਸ ਸਬੰਧੀ ਭਾਜਪਾ ਤੋਂ ਕੋਈ ਜਵਾਬ ਮੰਗਦਾ ਹੈ ਤਾਂ ਭਾਜਪਾ ਵਾਲੇ ਉਸ ਨੂੰ ਦੇਸ਼-ਧ੍ਰੋਹੀ ਕਹਿ ਦਿੰਦੇ ਹਨ। ਪੁਲਵਾਮਾ ਹਮਲੇ ਦਾ ਜ਼ਿਕਰ ਕਰਦੇ ਹੋਏ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਸਾਰਾ ਦੇਸ਼ ਤੇ ਸਾਰੀਆਂ ਸਿਆਸੀ ਪਾਰਟੀਆਂ ਦੇਸ਼ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਖੜੀਆਂ ਹਨ ਤੇ ਖੜੀਆਂ ਰਹਿਣਗੀਆਂ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਅਪਣੇ ਸਿਆਸੀ ਫ਼ਾਇਦੇ ਲਈ ਪੁਲਵਾਮਾ ਹਮਲੇ ਦੇ ਮਾਮਲੇ ਨੂੰ ਵਰਤ ਰਹੀ ਹੈ। 

ਜ਼ਿਕਰਯੋਗ ਹੈ ਕਿ 14 ਫ਼ਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੀਆਰਪੀਐਫ਼ ਦੇ ਕਾਫ਼ਲੇ 'ਤੇ ਹਮਲਾ ਕੀਤਾ ਗਿਆ ਸੀ ਜਿਸ ਕਾਰਨ 40 ਜਵਾਨ ਸ਼ਹੀਦ ਹੋਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਅਤਿਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨੇ ਲਈ ਸੀ ਜਿਸ ਤੋਂ ਬਾਅਦ ਭਾਰਤ ਹਵਾਈ ਫ਼ੌਜ ਨੇ ਏਅਰ ਸਟ੍ਰਾਈਕ ਕਰ ਕੇ ਜੈਸ਼-ਮੁਹੰਮਦ ਦੇ ਕਈ ਟਿਕਾਣਿਆਂ ਨੂੰ ਤਬਾਹ ਕਰ ਦਿਤਾ ਸੀ ਜਿਸ ਵਿਚ ਇਸ ਜਥੇਬੰਦੀ ਦੇ ਕਈ ਅਤਿਵਾਦੀ ਮਾਰੇ ਗਏ ਸਨ।  (ਏਜੰਸੀ)
 

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement