ਅਤਿਵਾਦੀਆਂ ਨੇ ਮਹਿਲਾ ਪੁਲਿਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ ਕੀਤਾ
Published : Mar 17, 2019, 9:51 am IST
Updated : Mar 17, 2019, 9:51 am IST
SHARE ARTICLE
militants shot woman police officer and killed
militants shot woman police officer and killed

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਇਕ ਮਹਿਲਾ ਪੁਲਿਸ ਅਧਿਕਾਰੀ ਦਾ ਅਤਿਵਾਦੀਆਂ ਨੇ ਉੁਸ ਦੇ ਘਰ 'ਚ ਗੋਲੀਆਂ ਮਾਰ ਕੇ ਕਤਲ ਕਰ ਦਿਤਾ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਇਕ ਮਹਿਲਾ ਪੁਲਿਸ ਅਧਿਕਾਰੀ ਦਾ ਅਤਿਵਾਦੀਆਂ ਨੇ ਉੁਸ ਦੇ ਘਰ 'ਚ ਗੋਲੀਆਂ ਮਾਰ ਕੇ ਕਤਲ ਕਰ ਦਿਤਾ। ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਐਸ.ਪੀ.ਓ. ਖੁਸ਼ਬੂ ਜਾਨ ਨੂੰ ਸਨਿਚਰਵਾਰ ਦੁਪਹਿਰ ਸ਼ੋਪੀਆਂ ਜ਼ਿਲ੍ਹੇ ਦੇ ਵੇਹਿਲ 'ਚ ਉਨ੍ਹਾਂ ਦੇ ਘਰ 'ਚ ਅਤਿਵਾਦੀਆਂ ਨੇ ਬਹੁਤ ਨੇੜਿਉਂ ਗੋਲੀ ਮਾਰ ਦਿਤੀ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਅਤੇ ਨੈਸ਼ਨਲ ਕਾਨਫ਼ਰੰਸ (ਐਨ.ਸੀ.) ਨੇ ਖ਼ੁਸ਼ਬੂ ਜਾਨ ਦੇ ਕਤਲ ਦੀ ਨਿੰਦਾ ਕੀਤੀ ਹੈ।

ਪੀ.ਡੀ.ਪੀ. ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ, ''ਵਾਦੀ 'ਚ ਮੌਤ ਅਤੇ ਵਿਨਾਸ਼ ਦੇ ਕੁਚੱਕਰ ਦਾ ਕੋਈ ਅੰਤ ਨਹੀਂ ਦਿਸਦਾ।'' ਐਨ.ਸੀ. ਦੇ ਉਮਰ ਫ਼ਾਰੂਕ ਨੇ ਵੀ ਟਵੀਟ ਕਰ ਕੇ ਕਿਹਾ, ''ਮੈਂ ਅਤਿਵਾਦ ਦੀ ਇਸ ਬੇਰਹਿਮ ਹਰਕਤ ਦੀ ਨਿੰਦਾ ਕਰਦਾ ਹਾਂ ਅਤੇ ਉਨ੍ਹਾਂ ਦੇ ਪ੍ਰਵਾਰ ਅਤੇ ਜੰਮੂ-ਕਸ਼ਮੀਰ ਦੇ ਪੁਲਿਸ ਦੇ ਉਨ੍ਹਾਂ ਦੇ ਸਾਰੇ ਸਾਥੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।''  (ਪੀਟੀਆਈ)

SHARE ARTICLE

ਏਜੰਸੀ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement