
ਮੰਦਰ ਆਉਣ ਵਾਲੇ ਸ਼ਰਧਾਲੂਆਂ 'ਚ ਪਾਈ ਜਾ ਰਹੀ ਭਾਰੀ ਨਿਰਾਸ਼ਾ
ਭਾਰਤ ਵਿਚ ਕੋਰੋਨਾ ਵਾਇਰਸ ਦਾ ਖ਼ੌਫ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹੁਣ ਧਾਰਮਿਕ ਅਸਥਾਨਾਂ 'ਤੇ ਵੀ ਸ਼ਰਧਾਲੂਆਂ ਦੇ ਜਾਣ 'ਤੇ ਰੋਕ ਲਗਾਈ ਜਾਣ ਲੱਗੀ ਹੈ। ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਾਤਾ ਚਿੰਤਪੁਰਨੀ ਮੰਦਰ ਨੂੰ 31 ਮਾਰਚ ਤਕ ਬੰਦ ਕਰ ਦਿੱਤਾ ਗਿਆ ਹੈ।
File
ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਬਿਨਾਂ ਮਾਤਾ ਦੇ ਦਰਸ਼ਨ ਕੀਤਿਆਂ ਵਾਪਸ ਪਰਤਣਾ ਪੈ ਰਿਹਾ ਹੈ। ਇਸ ਪਾਬੰਦੀ ਤੋਂ ਬਾਅਦ ਮਾਤਾ ਚਿੰਤਪੁਰਨੀ ਵਿਖੇ ਸ਼ਰਧਾਲੂਆਂ ਦੀ ਆਮਦ ਕਾਫ਼ੀ ਘੱਟ ਹੋ ਗਈ ਹੈ।
File
ਊਨਾ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਮੁਤਾਬਕ ਸੋਮਵਾਰ ਰਾਤ ਨੂੰ ਠਹਿਰੇ ਹੋਏ ਸ਼ਰਧਾਲੂਆਂ ਨੂੰ ਮੰਗਲਵਾਰ ਸਵੇਰੇ 9 ਤੋਂ 10 ਵਜੇ ਤਕ ਮੰਦਰ ਦਰਸ਼ਨ ਕਰਵਾਏ ਗਏ ਪਰ ਉਸ ਤੋਂ ਬਾਅਦ ਆਉਣ ਵਾਲੇ ਸ਼ਰਧਾਲੂਆਂ ਲਈ ਮੰਦਰ ਦੇ ਕਪਾਟ ਬੰਦ ਕਰ ਦਿੱਤੇ ਗਏ ਹਨ।
File
ਹਾਲਾਂਕਿ ਮੰਦਰ ਦੇ ਪੁਜਾਰੀਆਂ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਆਰਤੀ, ਭੋਗ ਅਤੇ ਹੋਰ ਸਾਰੇ ਕਾਰਜ ਰੂਟੀਨ ਵਿਚ ਕੀਤੇ ਜਾਣਗੇ। ਪਰ ਸ਼ਰਧਾਲੂਆਂ ਦੇ ਮੰਦਰ ਵਿਚ ਆਉਣ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਪਾਬੰਦੀ ਮਗਰੋਂ ਸਥਾਨਕ ਪ੍ਰਸਾਸ਼ਨ ਵੱਲੋਂ ਸ਼ਰਧਾਲੂਆਂ ਨੂੰ ਮਾਤਾ ਦੇ ਲਾਈਵ ਦਰਸ਼ਨ ਕਰਵਾਉਣ ਲਈ ਵੈਬਸਾਈਟ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
File
ਦੱਸ ਦਈਏ ਕਿ ਇਸੇ ਮਹੀਨੇ ਤੋਂ ਨਰਾਤੇ ਸ਼ੁਰੂ ਹੋ ਰਹੇ ਹਨ। ਜਿਨ੍ਹਾਂ ਵਿਚ ਪੰਜਾਬ, ਹਿਮਾਚਲ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਮਾਤਾ ਚਿੰਤਪੁਰਨੀ ਮੰਦਰ ਵਿਖੇ ਪਹੁੰਚਦੇ ਹਨ ਪਰ ਜੇਕਰ ਕੋਰੋਨਾ ਦੇ ਚਲਦਿਆਂ ਪਾਬੰਦੀਆਂ ਇਸੇ ਤਰ੍ਹਾਂ ਜਾਰੀ ਰਹੀਆਂ ਤਾਂ ਸ਼ਰਧਾਲੂਆਂ ਲਈ ਇਹ ਵੱਡੀ ਨਿਰਾਸ਼ਾ ਹੋਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।