
ਘਟਨਾ ਸਮੇਂ ਦਿੱਲੀ 'ਚ ਮੌਜੂਦ ਨਾ ਹੋਣ ਦੇ ਦਾਅਵੇ ਦੀ ਨਿਕਲੀ ਫੂਕ
ਨਵੀਂ ਦਿੱਲੀ : ਨਿਰਭਿਆ ਬਲਾਤਕਾਰ ਅਤੇ ਹਤਿਆ ਮਾਮਲੇ ਦੇ ਚਾਰ ਦੋਸ਼ੀਆਂ ਵਿਚੋਂ ਇਕ ਮੁਕੇਸ਼ ਸਿੰਘ ਨੇ ਮੌਤ ਦੀ ਸਜ਼ਾ ਰੱਦ ਕਰਨ ਦੀ ਬੇਨਤੀ ਵਾਲੀ ਪਟੀਸ਼ਨ ਦਿੱਲੀ ਦੀ ਅਦਾਲਤ ਵਿਚ ਦਾਖ਼ਲ ਕੀਤੀ ਜਿਸ ਨੂੰ ਅਦਾਲਤ ਨੇ ਰੱਦ ਕਰ ਦਿਤਾ।
Photo
ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਅਰਜ਼ੀ ਰੱਦ ਕਰਨ ਦਾ ਫ਼ੈਸਲਾ ਸੁਣਾਇਆ। ਅਦਾਲਤ ਨੇ ਬਾਰ ਕੌਂਸਲ ਆਫ਼ ਇੰਡੀਆ ਨੂੰ ਮੁਕੇਸ਼ ਦੇ ਵਕੀਲ ਨੂੰ ਢੁਕਵੀਂ ਸਲਾਹ ਦੇਣ ਲਈ ਵੀ ਕਿਹਾ ਹੈ।
Photo
ਸਰਕਾਰੀ ਵਕੀਲ ਨੇ ਅਦਾਲਤ ਵਿਚ ਕਿਹਾ ਸੀ ਕਿ ਮੁਕੇਸ਼ ਸਿੰਘ ਦੀ ਪਟੀਸ਼ਨ ਵਿਚ ਕੋਈ ਦਮ ਨਹੀਂ ਅਤੇ ਫਾਂਸੀ ਲਟਕਾਉਣ ਲਈ ਇਹ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਅਦਾਲਤ ਨੇ ਅਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
Photo
ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਮੁਕੇਸ਼ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੂੰ 17 ਦਸੰਬਰ 2012 ਨੂੰ ਦਿੱਲੀ ਲਿਆਂਦਾ ਗਿਆ ਸੀ। ਇਹ ਵੀ ਕਿਹਾ ਗਿਆ ਕਿ ਮੁਕੇਸ਼ 16 ਦਸੰਬਰ ਨੂੰ ਸ਼ਹਿਰ ਵਿਚ ਮੌਜੂਦ ਨਹੀਂ ਸੀ ਜਦ ਇਹ ਅਪਰਾਧ ਵਾਪਰਿਆ। ਪਟੀਸ਼ਨ ਵਿਚ ਇਹ ਵੀ ਦੋਸ਼ ਲਾਇਆ ਗਿਆ ਕਿ ਮੁਕੇਸ਼ ਸਿੰਘ 'ਤੇ ਤਿਹਾੜ ਜੇਲ ਅੰਦਰ ਤਸ਼ੱਦਦ ਕੀਤਾ ਗਿਆ।