ਐਟਲਾਂਟਾ ਗੋਲੀਬਾਰੀ: ਏਸ਼ੀਆਈ ਔਰਤਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਤਿੰਨ ਥਾਵਾਂ 'ਤੇ ਹੋਈ ਗੋਲੀਬਾਰੀ
Published : Mar 17, 2021, 3:06 pm IST
Updated : Mar 17, 2021, 3:17 pm IST
SHARE ARTICLE
SPA
SPA

ਇਸ ਘਟਨਾ ਦੇ ਸਬੰਧ ਵਿਚ 21 ਸਾਲਾ ਨੌਜਵਾਨ ਨੂੰ ਤਿੰਨ ਹਮਲਿਆਂ ਵਿਚ ਸ਼ਾਮਲ ਹੋਣ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ ਗਿਆ ਹੈ।

ਐਟਲਾਂਟਾ: ਅਮਰੀਕਾ ਦੇ ਜਾਰਜੀਆ ਰਾਜ ਵਿੱਚ ਮੰਗਲਵਾਰ ਨੂੰ ਤਿੰਨ ਥਾਵਾਂ ‘ਤੇ ਹੋਈ ਗੋਲੀਬਾਰੀ ਵਿੱਚ ਛੇ ਏਸ਼ੀਅਨ ਔਰਤਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਇਕ 21 ਸਾਲਾ ਨੌਜਵਾਨ ਨੂੰ ਤਿੰਨ ਹਮਲਿਆਂ ਵਿਚ ਸ਼ਾਮਲ ਹੋਣ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਗੋਲੀਬਾਰੀ ਦੀ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਏਸ਼ੀਅਨ ਅਮਰੀਕੀ ਪਹਿਲਾਂ ਹੀ ‘ਹੇਟ ਕਰਾਈਮ’ਦੀਆਂ ਘਟਨਾਵਾਂ ਦਾ ਸਾਹਮਣਾ ਕਰ ਰਹੇ ਹਨ।

photophotoਜਾਰਜੀਆ ਦੀ ਰਾਜਧਾਨੀ ਐਟਲਾਂਟਾ ਦੇ ਉਪਨਗਰ ਏਕਵਰਥ ਵਿਚ ਯੰਗ ਦੇ ਏਸ਼ੀਅਨ ਮਸਾਜ ਪਾਰਲਰ ਵਿਚ ਵਾਪਰੀ ਇਕ ਘਟਨਾ ਵਿਚ ਚਾਰ ਲੋਕਾਂ ਦੀ ਮੌਤ,ਦੋ ਏਸ਼ੀਆਈ ਔਰਤਾਂ ਅਤੇ ਇਕ ਗੋਰੀ ਔਰਤ ਦੇ ਨਾਲ ਹੋਈ ਹੈ। ਇਸ ਹਮਲੇ ਵਿਚ ਇਕ ਗੋਰਾ ਵੀ ਮਾਰਿਆ ਗਿਆ ਹੈ। ਇਕ ਵਿਅਕਤੀ ਜ਼ਖਮੀ ਹੈ। ਉੱਤਰ-ਪੂਰਬੀ ਐਟਲਾਂਟਾ ਵਿਚ ਇਕ ਸਪਾ ਵਿਚ ਤਿੰਨ ਔਰਤਾਂ ਦੀ ਮੌਤ ਹੋ ਗਈ,ਜਦੋਂ ਕਿ ਇਕ ਹੋਰ ਸਪਾ ਵਿਚ ਇਕ ਔਰਤ ਦੀ ਮੌਤ ਹੋ ਗਈ।

photophotoਉਨ੍ਹਾਂ ਨੇ ਦੱਸਿਆ ਕਿ ਅਜਿਹਾ ਲਗਦਾ ਹੈ ਕਿ ਇਹ ਚਾਰ ਔਰਤਾਂ ਏਸ਼ੀਅਨ ਸਨ। ਐਟਲਾਂਟਾ ਦੇ ਪੁਲਿਸ ਅਧਿਕਾਰੀਆਂ ਨੇ ਸਥਾਨਕ ਸਮੇਂ ਅਨੁਸਾਰ ਸ਼ਾਮ 5:30 ਵਜੇ ਦੇ ਕਰੀਬ ਇੱਕ ਸਪਾ ਉੱਤੇ ਗੋਲੀਬਾਰੀ ਦੀ ਖਬਰ ਮਿਲੀ, ਜਿੱਥੇ ਤਿੰਨ ਔਰਤਾਂ ਮ੍ਰਿਤਕ ਪਾਈਆਂ ਗਈਆਂ ਸਨ ਅਤੇ ਉਨ੍ਹਾਂ ਦੇ ਸਰੀਰ ‘ਤੇ ਨਿਸ਼ਾਨ ਸਨ। ਜਦੋਂ ਅਧਿਕਾਰੀ ਖੁਦ ਘਟਨਾ ਦੀ ਜਾਂਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਹੋਰ ਸਪਾ 'ਤੇ ਗੋਲੀਬਾਰੀ ਕਰਨ ਦੀ ਜਾਣਕਾਰੀ ਮਿਲੀ ਅਤੇ ਉਥੇ ਇਕ ਔਰਤ ਦੀ ਮੌਤ ਹੋ ਗਈ।                                    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement