
ਰਿਲਾਇੰਸ ਇੰਡਸਟਰੀਜ਼ ਨੇ ਖ਼ਬਰਾਂ ਨੂੰ ਦੱਸਿਆ ਫਰਜੀ।
ਨਵੀਂ ਦਿੱਲੀ: ਹਾਲ ਹੀ ਵਿਚ ਸਾਹਮਣੇ ਆਈਆਂ ਕੁਝ ਖ਼ਬਰਾਂ ਵਿਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਬਨਾਰਸ ਹਿੰਦੂ ਯੂਨੀਵਰਸਿਟੀ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੂੰ ਵਿਜ਼ਟਿੰਗ ਪ੍ਰੋਫ਼ੈਸਰ ਬਣਨ ਲਈ ਸੱਦਾ ਭੇਜਿਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕਈ ਖ਼ਬਰਾਂ ਵਾਇਰਲ ਹੋ ਰਹੀਆਂ ਹਨ।
Neeta Abaniਰਿਲਾਇੰਸ ਇੰਡਸਟਰੀਜ਼ ਦੇ ਬੁਲਾਰੇ ਨੇ ਇਹਨਾਂ ਖ਼ਬਰਾਂ ਨੂੰ ਫਰਜੀ ਦਸਦਿਆਂ ਕਿਹਾ ਕਿ ਬਨਾਰਸ ਹਿੰਦੂ ਯੂਨੀਵਰਸਿਟੀ ਨੇ ਨੀਤਾ ਅੰਬਾਨੀ ਨੂੰ ਵਿਜ਼ਟਿੰਗ ਪ੍ਰੋਫੈਸਰ ਨਹੀਂ ਬਣਾਇਆ ਹੈ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਖ਼ਬਰਾਂ ਮੁਤਾਬਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੂੰ ਵਿਜ਼ਟਿੰਗ ਪ੍ਰੋਫ਼ੈਸਰੀ ਦਾ ਸੱਦਾ ਭੇਜੇ ਜਾਣ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਯੂਨੀਵਰਸਿਟੀ ਇਕ "ਗ਼ਲਤ ਮਿਸਾਲ" ਕਾਇਮ ਕਰ ਰਹੀ ਹੈ।
Neeta Abaniਇਸ ਸਬੰਧੀ ਨਿਊਜ਼ ਏਜੰਸੀ ਏਐਨਆਈ ਨੇ ਇਕ ਟਵੀਟ ਵੀ ਕੀਤਾ ਹੈ। ਏਐਨਆਈ ਨੇ ਜੋ ਟਵੀਟ ਕੀਤਾ ਹੈ ਉਸ ਤੋਂ ਸਾਫ ਹੁੰਦਾ ਹੈ ਕਿ ਬਨਾਰਸ ਹਿੰਦੂ ਯੂਨੀਵਰਸਿਟੀ ਨੇ ਨੀਤਾ ਅੰਬਾਨੀ ਨੂੰ ਵਿਜ਼ਟਿੰਗ ਪ੍ਰੋਫੈਸਰ ਬਣਨ ਲਈ ਕੋਈ ਸੱਦਾ ਨਹੀਂ ਭੇਜਿਆ ਹੈ।
Neeta Abaniਕਾਸੀ ਬਨਾਰਸ ਹਿੰਦੂ ਯੂਨੀਵਰਸਿਟੀ ਪ੍ਰਸ਼ਾਸਨ ਨੇ ਆਪਣੇ ਇਕ ਅਧਿਕਾਰਤ ਬਿਆਨ ਵਿਚ ਕਿਹਾ ਕਿ ਅਲੱਗ ਅਲੱਗ ਅਖ਼ਬਾਰਾਂ, ਆਨਲਾਈਨ ਪੇਪਰ ਤੇ ਇਲੈਕਟ੍ਰੋਨਿਕ ਮੀਡੀਏ ਵਿਚ ਸ੍ਰੀਮਤੀ ਨੀਤਾ ਅੰਬਾਨੀ ਨੂੰ ਯੂਨੀਵਰਸਿਟੀ ਵਿੱਚ ਸਮਾਜਿਕ ਵਿਗਿਆਨ ਦੀ ਔਰਤ ਵਿਜ਼ਿਟਿੰਗ ਪ੍ਰੋਫ਼ੈਸਰ ਬਣਾਏ ਜਾਣ ਸਬੰਧੀ ਖ਼ਬਰਾਂ ਪ੍ਰਕਾਸ਼ਤ ਹੋਈਆਂ ਸਨ ।
neeta ambaniਉਨ੍ਹਾਂ ਕਿਹਾ ਕਿ ਇਹ ਗਲਤ ਜਾਣਕਾਰੀ ਹੈ। ਇਸ ਬਾਰੇ ਅਸੀਂ ਸਪਸ਼ਟ ਕਰਦੇ ਹਾਂ ਕਿ ਸ੍ਰੀਮਤੀ ਨੀਤਾ ਅੰਬਾਨੀ ਨੂੰ ਯੂਨੀਵਰਸਿਟੀ ਦੇ ਕਿਸੇ ਵੀ ਵਿਭਾਗ ਵਿੱਚ ਵਿਜ਼ਟਿੰਗ ਪ੍ਰੋਫੈਸਰ ਨਿਯੁਕਤ ਕੀਤੇ ਜਾਣ ਜਾਂ ਫਿਰ ਹੋਰ ਕਿਸੇ ਵੀ ਤਰ੍ਹਾਂ ਦੀ ਜ਼ਿੰਮੇਵਾਰੀ ਦੇਣ ਸਬੰਧੀ ਕੋਈ ਵੀ ਫ਼ੈਸਲਾ ਨਹੀਂ ਕੀਤਾ ਗਿਆ ਹੈ । ਅਤੇ ਅਜਿਹਾ ਕੋਈ ਵੀ ਪ੍ਰਸ਼ਾਸਨਿਕ ਆਦੇਸ਼ ਵੀ ਜਾਰੀ ਨਹੀਂ ਕੀਤਾ ਗਿਆ।