
ਹੁਣ ਤੱਕ 3,50,64,536 ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਦਿੱਤੀ ਜਾ ਚੁੱਕੀ ਖੁਰਾਕ
ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਸਿਹਤ ਮੰਤਰਾਲੇ ਦੀ ਚਿੰਤਾ ਵਧਾ ਦਿੱਤੀ ਹੈ। ਬੁੱਧਵਾਰ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਇੱਕ ਦਿਨ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 28,903 ਨਵੇਂ ਮਰੀਜ਼ ਪਾਏ ਗਏ ਹਨ। ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਕਾਰਨ 188 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
corona
ਨਵੇਂ ਮਰੀਜ਼ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 1,14,38,734 ਹੋ ਗਈ ਹੈ, ਜਿਨ੍ਹਾਂ ਵਿਚੋਂ 1,10,45,284 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ।
देश में कुल 3,50,64,536 लोगों को कोरोना वायरस की वैक्सीन लगाई गई है। #CovidVaccine https://t.co/fJUpETOY3I
— ANI_HindiNews (@AHindinews) March 17, 2021
ਮਹੱਤਵਪੂਰਣ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਖਿਲਾਫ ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਵੀ ਦੇਸ਼ ਭਰ ਵਿਚ ਤੇਜ਼ੀ ਨਾਲ ਚਲ ਰਿਹਾ ਹੈ। ਦੂਜੇ ਪੜਾਅ ਦੀ ਟੀਕਾਕਰਨ ਮੁਹਿੰਮ ਵਿਚ ਹੁਣ ਤੱਕ 3,50,64,536 ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ।
Corona virus