ਮਿਸ਼ਰੀ ਗਲੇ ਦੀ ਖ਼ਰਾਸ਼ ਸਣੇ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜਾਤ
Published : Mar 17, 2021, 9:32 am IST
Updated : Mar 17, 2021, 9:33 am IST
SHARE ARTICLE
photo
photo

ਮਿਸ਼ਰੀ ਦਾ ਸੱਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ।

ਚੰਡੀਗੜ੍ਹ:ਗੁਣਾਂ ਦੇ ਖ਼ਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ’ਚ ਹੁੰਦੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ ਵਿਚ ਅਜਿਹੇ ਗੁਣ ਹੁੰਦੇ ਹਨ,ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ। ਮਿਸ਼ਰੀ ਦਾ ਸੱਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਢਾ ਰਖਦੀ ਹੈ। ਮਿਸਰੀ ਖਾਣ ਨਾਲ,ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਮਿਲਦੀ ਹੈ। 

photophotoਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ਵਿਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅੱਜ ਅਸੀ ਤੁਹਾਨੂੰ ਦਸਾਂਗੇ ਮਿਸ਼ਰੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਦੇ ਹਾਂ । ਖਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ ਵਿਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦੀ ਹੈ। ਗਲਾ ਖ਼ਰਾਬ ਹੋਣ ’ਤੇ ਜੋ ਗਲੇ ਵਿਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ ’ਤੇ ਰੋਗੀ ਨੂੰ ਮਿਸ਼ਰੀ ਦਾ ਟੁਕੜੇ ਚੁਸਣ ਲਈ ਦਿਉ ਜਿਸ ਨਾਲ ਥੋੜ੍ਹੀ ਹੀ ਦੇਰ ਵਿਚ ਖਾਂਸੀ ਦੂਰ ਹੋ ਜਾਵੇਗੀ।

photophotoਮਿਸ਼ਰੀ ਵਿਚ ਮਿਠਾਸ ਅਤੇ ਠੰਢਕ ਦੋਹਾਂ ਦੇ ਹੀ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ ਵਿਚ ਸ਼ਰਬਤ ਵਿਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲੱਗਣ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰੀਰ ਵਿਚ ਸਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੱਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਹ ਗਲੂਕੋਜ਼ ਦੇ ਰੂਪ ਵਿਚ ਸਰੀਰ ਨੂੰ ਊਰਜਾ ਦਿੰਦੀ ਹੈ।

photophotoਮੂੰਹ ਵਿਚ ਛਾਲੇ ਹੋਣ ’ਤੇ ਮਿਸ਼ਰੀ ਨੂੰ ਇਲਾਇਚੀ ਨਾਲ ਮਿਲਾ ਕੇ ਪੇਸਟ ਬਣਾ ਲਉ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ’ਤੇ ਲਗਾਉ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ। ਨਕਸੀਰ ਫੁੱਟਣ ’ਤੇ ਮਿਸ਼ਰੀ ਨੂੰ ਪਾਣੀ ਵਿਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ। ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਜਿਸ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ। ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਨ ਦੂਰ ਹੋ ਜਾਂਦੀ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement