
ਭਾਰਤੀ ਦੂਤਾਵਾਸ ਨੇ ਜਨਵਰੀ 2022 ਵਿੱਚ ਭਾਰਤੀਆਂ ਲਈ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਨਾਲ ਲਗਭਗ 20,000 ਭਾਰਤੀਆਂ ਦੀ ਰਜਿਸਟ੍ਰੇਸ਼ਨ ਹੋਈ
ਕੀਵ : ਰੂਸ ਵੱਲੋਂ ਯੂਕਰੇਨ 'ਤੇ ਹਮਲਾ ਕਰਨ ਤੋਂ ਬਾਅਦ ਹਜ਼ਾਰਾਂ ਭਾਰਤੀਆਂ ਨੂੰ ਯੂਕਰੇਨ ਤੋਂ ਬਾਹਰ ਕੱਢਿਆ ਗਿਆ ਸੀ ਪਰ ਹੁਣ 15-20 ਭਾਰਤੀ ਯੂਕਰੇਨ 'ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਬਾਹਰ ਕੱਢਿਆ ਜਾਣਾ ਹੈ। ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਆਪਰੇਸ਼ਨ ਗੰਗਾ ਅਜੇ ਖਤਮ ਨਹੀਂ ਹੋਇਆ ਹੈ। ਸਰਕਾਰ ਨੇ ਦੱਸਿਆ ਹੈ ਕਿ ਯੁੱਧ ਖੇਤਰ ਵਿਚ ਫਸੇ ਕੁਝ ਭਾਰਤੀ ਅਜੇ ਵੀ ਸੁਰੱਖਿਅਤ ਬਾਹਰ ਨਿਕਲਣ ਦੀ ਉਡੀਕ ਕਰ ਰਹੇ ਹਨ।
Indian students
ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਆਪਰੇਸ਼ਨ ਗੰਗਾ ਤਹਿਤ ਬਚਾਅ ਉਡਾਣਾਂ ਖ਼ਤਮ ਨਹੀਂ ਹੋਈਆਂ ਹਨ ਅਤੇ ਇਨ੍ਹਾਂ ਭਾਰਤੀਆਂ ਨੂੰ ਬਚਾਉਣ ਲਈ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਮੀਡੀਆ ਬ੍ਰੀਫਿੰਗ 'ਚ ਕਿਹਾ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਹੇ ਹਾਂ। ਕੁਝ ਲੋਕ ਅਜੇ ਵੀ ਖੇਰਸੋਨ ਵਿੱਚ ਫਸੇ ਹੋਏ ਹਨ। ਆਪਰੇਸ਼ਨ ਗੰਗਾ ਖ਼ਤਮ ਨਹੀਂ ਹੋਇਆ ਹੈ ਅਤੇ ਅਸੀਂ ਉਨ੍ਹਾਂ ਦੀ ਮਦਦ ਕਰ ਰਹੇ ਹਾਂ।
Indian students
ਜਿਵੇਂ ਹੀ ਯੂਕਰੇਨ ਵਿੱਚ ਤਣਾਅ ਵਧਦਾ ਗਿਆ, ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਜਨਵਰੀ 2022 ਵਿੱਚ ਭਾਰਤੀਆਂ ਲਈ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਨਾਲ ਲਗਭਗ 20,000 ਭਾਰਤੀਆਂ ਦੀ ਰਜਿਸਟ੍ਰੇਸ਼ਨ ਹੋਈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਅੱਧੇ ਤੋਂ ਵੱਧ ਵਿਦਿਆਰਥੀ ਪੂਰਬੀ ਯੂਕਰੇਨ ਦੀਆਂ ਯੂਨੀਵਰਸਿਟੀਆਂ ਦੇ ਸਨ।
ਇਹ ਰੂਸੀ ਸਰਹੱਦ ਦੇ ਨੇੜੇ ਹੈ ਅਤੇ ਅਜੇ ਵੀ ਸੰਘਰਸ਼ ਦਾ ਕੇਂਦਰ ਹੈ। ਉਨ੍ਹਾਂ ਕਿਹਾ, "ਬਚਾਏ ਗਏ ਵਿਦਿਆਰਥੀ ਭਾਰਤ ਦੇ 35 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹਨ, ਜਿਨ੍ਹਾਂ ਵਿੱਚ ਕੇਰਲ, ਯੂਪੀ, ਹਰਿਆਣਾ, ਤਾਮਿਲਨਾਡੂ, ਗੁਜਰਾਤ, ਮਹਾਰਾਸ਼ਟਰ, ਬਿਹਾਰ ਅਤੇ ਰਾਜਸਥਾਨ ਵਰਗੇ ਰਾਜਾਂ ਦੇ ਇੱਕ-ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀ ਹਨ।"