ਪਹਿਲੇ ਦਿਨ 12-14 ਸਾਲ ਦੇ ਉਮਰ ਵਰਗ ਦੇ ਤਿੰਨ ਲੱਖ ਤੋਂ ਵੱਧ ਬੱਚਿਆਂ ਦਾ ਹੋਇਆ ਟੀਕਾਕਰਨ
Published : Mar 17, 2022, 1:07 pm IST
Updated : Mar 17, 2022, 1:33 pm IST
SHARE ARTICLE
covid-19 vaccine for kids begins
covid-19 vaccine for kids begins

ਦੇਸ਼ ਭਰ ਵਿੱਚ 12-14 ਸਾਲ ਉਮਰ ਵਰਗ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਟੀਕਾਕਰਨ ਮੁਹਿੰਮ ਬੁੱਧਵਾਰ ਨੂੰ ਸ਼ੁਰੂ ਕੀਤੀ ਗਈ।

 

ਨਵੀਂ ਦਿੱਲੀ- ਭਾਰਤ ਵਿਚ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ 3 ਲੱਖ ਤੋਂ ਵੱਧ ਕੋਵਿਡ-19 ਵੈਕਸੀਨ ਟੀਕਾਕਰਨ ਕੀਤਾ ਗਿਆ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਭਰ ਵਿਚ ਹੁਣ ਤੱਕ ਟੀਕੇ ਦੀਆਂ 180.80 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Covid vaccination for 12-14 age group to begin from March 16Covid vaccination

ਦੇਸ਼ ਭਰ ਵਿੱਚ 12-14 ਸਾਲ ਉਮਰ ਵਰਗ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਟੀਕਾਕਰਨ ਮੁਹਿੰਮ ਬੁੱਧਵਾਰ ਨੂੰ ਸ਼ੁਰੂ ਕੀਤੀ ਗਈ। ਇਸ ਵਰਗ ਨੂੰ  ਬਾਇਓਲਾਜੀਕਲ-ਈ ਕਾਰਬੋਵੈਕਸ ਨਾਮਕ ਟੀਕਾ ਲਗਾਇਆ ਜਾ ਰਿਹਾ ਹੈ ਅਤੇ ਇਸ ਦੀਆਂ ਦੋਨੋਂ ਖੁਰਾਕਾਂ 28 ਦਿਨਾਂ ਦੇ ਅੰਤਰਾਲ ਵਿਚ ਦਿੱਤੀਆਂ ਜਾਣਗੀਆਂ।

Covid vaccine for childrenCovid vaccine for children

ਦੇਸ਼ ਵਿੱਚ ਇਕ ਮਾਰਚ 2021 ਤੱਕ ਦੇ ਅੰਕੜਿਆਂ ਮੁਤਾਬਕ 12  ਅਤੇ 13 ਸਾਲ ਉਮਰ ਦੇ 4.7 ਕਰੋੜ ਬੱਚੇ ਹਨ। ਕੋਵਿਡ-19 ਵੈਕਸੀਨ ਟੀਕੇ ਦੀ ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਐਂਟੀ-ਕੋਵਿਡ-19 ਵੈਕਸੀਨ ਦੀਆਂ 2.15 ਕਰੋੜ ਤੋਂ ਵੱਧ ਸਾਵਧਾਨੀ ਵਾਲੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ।

PHOTOPHOTO

ਹੁਣ 60 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਸਾਵਧਾਨੀ ਵਾਲੀ ਖੁਰਾਕ ਦਿੱਤੀ ਜਾ ਸਕਦੀ ਹੈ ਅਤੇ ਕੋਵਿਡ-19 ਵੈਕਸੀਨ ਦੀ ਦੂਸਰੀ ਖੁਰਾਕ ਦੇਣ ਦੀ ਤਰੀਕ ਤੋਂ 9 ਮਹੀਨੇ ਬਾਅਦ ਸਾਵਧਾਨੀ ਵਾਲੀ ਖੁਰਾਕ ਦਿੱਤੀ ਜਾਵੇਗੀ।ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਹੋਈ ਸੀ ਅਤੇ ਸਭ ਤੋਂ ਪਹਿਲਾਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਡੋਜ਼ ਦਿੱਤੀ ਗਈ ਸੀ।

ਭਾਰਤ ਨੇ ਪਿਛਲੇ ਸਾਲ 1 ਅਪਰੈਲ ਤੋਂ 45 ਸਾਲ ਦੀ ਉਮਰ ਤੋਂ ਵੱਧ ਲੋਕਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੇ ਬਾਅਦ ਪਿਛਲੇ ਸਾਲ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement