
ਅਜੈ ਭੱਟ ਨੇ ਆਰਮੀ ਹਸਪਤਾਲ ਵਿਚ ਹਰਜੋਤ ਸਿੰਘ ਦੀ ਸਿਹਤ ਅਤੇ ਇਲਾਜ ਬਾਰੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ।
ਨਵੀਂ ਦਿੱਲੀ: ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਅੱਜ ਆਰਮੀ ਬੇਸ ਹਸਪਤਾਲ ਦਾ ਦੌਰਾ ਕੀਤਾ ਅਤੇ ਯੂਕਰੇਨ ਵਿਚ ਜੰਗ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਏ ਹਰਜੋਤ ਸਿੰਘ ਨਾਲ ਮੁਲਾਕਾਤ ਕੀਤੀ। ਫੌਜ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅਜੈ ਭੱਟ ਨੇ ਆਰਮੀ ਹਸਪਤਾਲ ਵਿਚ ਹਰਜੋਤ ਸਿੰਘ ਦੀ ਸਿਹਤ ਅਤੇ ਇਲਾਜ ਬਾਰੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ।