
ਸੁਪਰੀਮ ਕੋਰਟ 22 ਮਾਰਚ ਨੂੰ ਇਸ ਮਾਮਲੇ ’ਤੇ ਅਗਲਾ ਫ਼ੈਸਲਾ ਸੁਣਾ ਸਕਦੀ ਹੈ
ਨਵੀਂ ਦਿੱਲੀ: ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਪ੍ਰਗਤੀ ਰਿਪੋਰਟ ਪੇਸ਼ ਕਰ ਦਿੱਤੀ ਹੈ। ਸੁਪਰੀਮ ਕੋਰਟ 22 ਮਾਰਚ ਨੂੰ ਇਸ ਮਾਮਲੇ ’ਤੇ ਅਗਲਾ ਫ਼ੈਸਲਾ ਸੁਣਾ ਸਕਦੀ ਹੈ। ਕੇਂਦਰ ਵਲੋਂ ਸੁਪਰੀਮ ਕੋਰਟ ’ਚ ਦਿੱਤੇ ਗਏ ਹਲਫ਼ੀਆ ਬਿਆਨ ’ਚ ਇਸ ਮੁੱਦੇ ਸਬੰਧੀ ਦੋਵਾਂ ਸੂਬਿਆਂ ਵਲੋਂ ਗੱਲਬਾਤ ਦੇ ਰਾਹ ਖੁੱਲ੍ਹੇ ਰੱਖੇ ਜਾਣ ਦੀ ਗੱਲ ਵੀ ਕਹੀ ਗਈ ਹੈ।
ਇਹ ਵੀ ਪੜ੍ਹੋ: ਹਰਿਆਣਾ ਦੇ ਸਪੀਕਰ ਨੂੰ ਮਿਲਿਆ ਚੰਡੀਗੜ੍ਹ ਅਤੇ ਹਰਿਆਣਾ ਜਰਨਲਿਸਟ ਯੂਨੀਅਨ ਦਾ ਵਫ਼ਦ
ਵੇਰਵਿਆਂ ਅਨੁਸਾਰ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਕੀਤੀਆਂ ਮੀਟਿੰਗਾਂ ਦੇ ਸਿੱਟੇ ਤੋਂ ਜਾਣੂ ਕਰਾਇਆ ਹੈ। ਕੇਂਦਰ ਨੇ ਕੋਰਟ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਭਵਿੱਖ ’ਚ ਇਸ ਦੇ ਕਾਰਜਸ਼ੀਲ ਹੱਲ ਲਈ ਵਿਚਾਰ ਵਟਾਂਦਰੇ ਲਈ ਸਹਿਮਤ ਹੋ ਗਏ ਹਨ।