ਦਿੱਲੀ ਸ਼ਰਾਬ ਨੀਤੀ ਮਾਮਲਾ : ਮਨੀਸ਼ ਸਿਸੋਦੀਆ ਦੇ ED ਰਿਮਾਂਡ 'ਚ 5 ਦਿਨ ਦਾ ਵਾਧਾ 

By : KOMALJEET

Published : Mar 17, 2023, 4:43 pm IST
Updated : Mar 17, 2023, 4:53 pm IST
SHARE ARTICLE
Manish Sisodia (file photo)
Manish Sisodia (file photo)

ਅੱਜ ਰਿਮਾਂਡ ਖਤਮ ਹੋਣ ਮਗਰੋਂ ਅਦਾਲਤ ਵਿਚ ਸਿਸੋਦੀਆ ਨੂੰ ਕੀਤਾ ਗਿਆ ਸੀ ਪੇਸ਼

ਅੱਜ ਰਿਮਾਂਡ ਖਤਮ ਹੋਣ ਮਗਰੋਂ ਅਦਾਲਤ ਵਿਚ ਸਿਸੋਦੀਆ ਨੂੰ ਕੀਤਾ ਗਿਆ ਸੀ ਪੇਸ਼ 

ਨਵੀਂ ਦਿੱਲੀ : ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਦੇ ਰਿਮਾਂਡ ਦੀ ਮਿਆਦ 5 ਦਿਨਾਂ ਲਈ ਵਧਾ ਦਿੱਤੀ ਹੈ। ਹੁਣ ਸਿਸੋਦੀਆ ਨੂੰ ਈਡੀ ਦੀ ਹਿਰਾਸਤ ਵਿੱਚ ਰਹਿਣਾ ਹੋਵੇਗਾ। ਹਾਲਾਂਕਿ ਜਾਂਚ ਏਜੰਸੀ ਨੇ ਅਦਾਲਤ ਤੋਂ 7 ਦਿਨ ਦੀ ਹਿਰਾਸਤ ਵਧਾਉਣ ਦੀ ਮੰਗ ਕੀਤੀ ਸੀ।

ਈਡੀ ਨੇ ਅਦਾਲਤ ਨੂੰ ਦੱਸਿਆ ਕਿ ਜਦੋਂ LG ਨੇ ਮਾਮਲੇ ਦੀ ਸ਼ਿਕਾਇਤ ਕੀਤੀ ਸੀ ਤਾਂ ਮਨੀਸ਼ ਸਿਸੋਦੀਆ ਨੇ ਆਪਣਾ ਫ਼ੋਨ ਬਦਲ ਲਿਆ ਸੀ, ਪਰ ਏਜੰਸੀ ਨੇ ਉਸ ਦਾ ਮੋਬਾਈਲ ਡਾਟਾ ਮੁੜ ਪ੍ਰਾਪਤ ਕਰ ਲਿਆ ਹੈ। ਹੁਣ ਏਜੰਸੀ ਉਸ ਦੇ ਈਮੇਲ ਅਤੇ ਮੋਬਾਈਲ ਫੋਨ ਤੋਂ ਕੱਢੇ ਗਏ ਡੇਟਾ ਦਾ ਵਿਸ਼ਲੇਸ਼ਣ ਕਰ ਰਹੀ ਹੈ। ਜਿਸ ਦੇ ਚਲਦੇ ਹੁਣ ਸਾਨੂੰ ਸਿਸੋਦੀਆ ਨੂੰ ਹੋਰ ਸਵਾਲ ਪੁੱਛਣੇ ਪੈਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਕਿਹਾ ਕਿ ਮਾਮਲੇ ਨਾਲ ਸਬੰਧਤ ਦੋ ਲੋਕਾਂ ਨੂੰ 18 ਅਤੇ 19 ਮਾਰਚ ਨੂੰ ਆਪਣੇ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ। ਉਨ੍ਹਾਂ ਨੂੰ ਮਨੀਸ਼ ਸਿਸੋਦੀਆ ਦੇ ਸਾਹਮਣੇ ਬਿਠਾ ਕੇ ਈ-ਮੇਲ ਅਤੇ ਮੋਬਾਈਲ ਤੋਂ ਮਿਲੇ ਡੇਟਾ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਸ 'ਤੇ ਅਦਾਲਤ ਨੇ ਕਿਹਾ ਕਿ ਈਮੇਲ ਤੋਂ ਮਿਲੇ ਡੇਟਾ ਬਾਰੇ ਪੁੱਛਗਿੱਛ ਕਰਨ ਲਈ ਉਨ੍ਹਾਂ ਨੂੰ ਹਿਰਾਸਤ 'ਚ ਰੱਖਣ ਦੀ ਕੋਈ ਲੋੜ ਨਹੀਂ ਹੈ। ਅਜਿਹਾ ਤੁਸੀਂ ਜੇਲ੍ਹ ਵਿੱਚ ਵੀ ਕਰ ਸਕਦੇ ਹੋ।

ਇਹ ਵੀ ਪੜ੍ਹੋ: ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 5.50 ਲੱਖ ਦੀ ਠੱਗੀ, ਪੁਲਿਸ ਨੇ ਦੋ ਦਬੋਚੇ 

ਉਧਰ ਮਨੀਸ਼ ਸਿਸੋਦੀਆ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਖ਼ਿਲਾਫ਼ ਕਿਸੇ ਅਪਰਾਧ ਦਾ ਜ਼ਿਕਰ ਨਹੀਂ ਕੀਤਾ ਹੈ। ਏਜੰਸੀ ਨੂੰ ਦੱਸਣਾ ਪਵੇਗਾ ਕਿ ਅਪਰਾਧ ਦੀ ਪ੍ਰਕਿਰਿਆ ਵਿਚ ਕੀ ਹੋਇਆ? ਇਹ ਨਹੀਂ ਦੱਸਿਆ ਜਾ ਸਕਦਾ ਹੈ ਕਿ ਅਪਰਾਧ ਹੋਇਆ ਹੈ ਜਾਂ ਨਹੀਂ। ਜਦੋਂ ਸੀਬੀਆਈ ਪਹਿਲਾਂ ਹੀ ਮਾਮਲੇ ਦੀ ਜਾਂਚ ਕਰ ਚੁੱਕੀ ਹੈ ਤਾਂ ਈਡੀ ਨੂੰ ਪੁੱਛਗਿੱਛ ਦੀ ਕੀ ਲੋੜ ਹੈ? ਈਡੀ ਹੁਣ ਸੀਬੀਆਈ ਦੀ ਪ੍ਰੌਕਸੀ ਏਜੰਸੀ ਵਜੋਂ ਕੰਮ ਕਰ ਰਹੀ ਹੈ। ਦੂਜੇ ਪਾਸੇ ਸਿਸੋਦੀਆ ਨੇ ਅਦਾਲਤ ਨੂੰ ਦੱਸਿਆ ਕਿ ਪਿਛਲੇ 7 ਦਿਨਾਂ ਦੀ ਹਿਰਾਸਤ ਵਿੱਚ ਏਜੰਸੀ ਨੇ ਉਸ ਤੋਂ ਰੋਜ਼ਾਨਾ ਅੱਧਾ ਘੰਟਾ ਪੁੱਛਗਿੱਛ ਕੀਤੀ ਹੈ। ਉਸ ਤੋਂ ਵੀਰਵਾਰ ਦੇਰ ਰਾਤ ਤੱਕ ਪੁੱਛਗਿੱਛ ਕੀਤੀ ਗਈ।

ਜਾਂਚ ਏਜੰਸੀ ਨੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 10 ਮਾਰਚ ਨੂੰ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ 17 ਮਾਰਚ (7 ਦਿਨ) ਤੱਕ ਰਿਮਾਂਡ 'ਤੇ ਭੇਜ ਦਿੱਤਾ, ਜੋ ਅੱਜ ਖਤਮ ਹੋ ਗਿਆ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 
 

Location: India, Delhi, New Delhi

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement