ਵਿਰੋਧੀ ਪਾਰਟੀਆਂ ਵਲੋਂ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ

By : KOMALJEET

Published : Mar 17, 2023, 1:48 pm IST
Updated : Mar 17, 2023, 1:48 pm IST
SHARE ARTICLE
Opposition parties protest!
Opposition parties protest!

ਸੰਸਦ ਮੈਂਬਰ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੀ ਹੋਏ ਸ਼ਾਮਲ 

ਨਵੀਂ ਦਿੱਲੀ : ਲੋਕ ਸਭਾ ਵਿੱਚ 5ਵੇਂ ਦਿਨ ਦੀ ਕਾਰਵਾਈ ਸ਼ੁਰੂ ਹੋਣ ਦੇ 20 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ। ਸਦਨ ਵਿੱਚ ਨਾਹਰੇਬਾਜ਼ੀ ਕਾਰਨ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਬੋਲਣ ਦਿਓ ਦੇ ਨਾਅਰੇ ਲਗਾ ਰਹੇ ਸਨ। ਜਦਕਿ ਭਾਜਪਾ ਪਿਛਲੇ 4 ਦਿਨਾਂ ਤੋਂ ਰਾਹੁਲ ਗਾਂਧੀ ਦੇ ਕੈਂਬਰਿਜ ਬਿਆਨ 'ਤੇ ਮੁਆਫ਼ੀ ਦੀ ਮੰਗ ਕਰ ਰਹੀ ਹੈ। ਰਾਜ ਸਭਾ ਦੀ ਕਾਰਵਾਈ ਵੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸੰਸਦ ਮੈਂਬਰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨਮਲਿੱਕਾਰਜੁਨ ਖੜਗੇ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਸਮੇਤ 16 ਵਿਰੋਧੀ ਪਾਰਟੀਆਂ ਨੇ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਅਡਾਨੀ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

ਕਾਂਗਰਸ ਆਗੂ ਕੇਸੀ ਵੇਣੂਗੋਪਾਲ ਨੇ ਰਾਜ ਸਭਾ ਵਿੱਚ ਸੋਨੀਆ ਅਤੇ ਰਾਹੁਲ ਗਾਂਧੀ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਮਤਾ ਪੇਸ਼ ਕੀਤਾ। ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ- "ਰਾਹੁਲ ਗਾਂਧੀ ਨੇ ਕਦੇ ਇਹ ਮੰਗ ਨਹੀਂ ਕੀਤੀ ਕਿ ਲੋਕਤੰਤਰ ਨੂੰ ਬਚਾਉਣ ਲਈ ਵਿਦੇਸ਼ੀ ਤਾਕਤਾਂ ਸਾਡੇ ਦੇਸ਼ ਵਿੱਚ ਆਉਣ। ਇਹ ਬਕਵਾਸ ਹੈ। ਮੈਨੂੰ ਨਹੀਂ ਲੱਗਦਾ ਕਿ ਇਸ ਲਈ ਮੁਆਫ਼ੀ ਮੰਗਣ ਦੀ ਕੋਈ ਲੋੜ ਹੈ। ਪਰ ਸੰਸਦ ਨੂੰ ਚਲਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।"

 ਇਹ ਵੀ ਪੜ੍ਹੋ: ਲੁੱਟ ਦੀ ਨੀਅਤ ਨਾਲ ਮਹਿਲਾ ਪ੍ਰੋਫੈਸਰ 'ਤੇ ਕੀਤਾ ਜਾਨਲੇਵਾ ਹਮਲਾ

ਦੱਸ ਦੇਈਏ ਕਿ ਰਾਹੁਲ ਗਾਂਧੀ ਵੀਰਵਾਰ ਨੂੰ ਸੰਸਦ ਪਹੁੰਚੇ ਸਨ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਸਦਨ ਵਿੱਚ ਆਪਣੇ ਭਾਸ਼ਣ ਲਈ ਸਮਾਂ ਮੰਗਿਆ। ਦੂਜੇ ਪਾਸੇ ਭਾਜਪਾ ਉਸ ਤੋਂ ਮੁਆਫ਼ੀ ਮੰਗਣ 'ਤੇ ਅੜੀ ਹੋਈ ਹੈ। ਭਾਜਪਾ ਦੇ ਨਿਸ਼ੀਕਾਂਤ ਦੂਬੇ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਰਾਹੁਲ ਗਾਂਧੀ ਨੂੰ ਸਦਨ ਤੋਂ ਬਾਹਰ ਕਰਨ ਦੀ ਮੰਗ ਕੀਤੀ ਹੈ।

ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬਿਆਨ ਦੀ ਜਾਂਚ ਲਈ ਜਾਂਚ ਕਮੇਟੀ ਬਣਾਈ ਜਾਵੇ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਪੰਜਵਾਂ ਦਿਨ ਹੈ। ਪਹਿਲੇ ਚਾਰ ਦਿਨ ਲੰਡਨ ਵਿੱਚ ਰਾਹੁਲ ਗਾਂਧੀ ਦੇ ਭਾਸ਼ਣ ਅਤੇ ਅਡਾਨੀ ਕੇਸ ਨੂੰ ਲੈ ਕੇ ਹੰਗਾਮੇ ਦੀ ਭੇਂਟ ਚੜ੍ਹ ਗਏ।

Location: India, Delhi, New Delhi

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement