
ਹੁਣ 2 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ
Arunachal Pradesh, Sikkim Assembly Elections: ਨਵੀਂ ਦਿੱਲੀ - ਚੋਣ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਤਰੀਕ 4 ਜੂਨ ਤੋਂ ਬਦਲ ਕੇ 2 ਜੂਨ ਕਰ ਦਿੱਤੀ ਹੈ। ਕਮਿਸ਼ਨ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਦੋਵਾਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲੋਕ ਸਭਾ ਚੋਣਾਂ ਦੇ ਨਾਲ 4 ਜੂਨ ਨੂੰ ਹੋਵੇਗੀ।
ਕਮਿਸ਼ਨ ਨੇ ਕਿਹਾ ਕਿ ਕਿਉਂਕਿ ਦੋਵਾਂ ਵਿਧਾਨ ਸਭਾਵਾਂ ਦਾ ਕਾਰਜਕਾਲ 2 ਜੂਨ ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਤਰੀਕ ਬਦਲ ਦਿੱਤੀ ਗਈ ਹੈ। ਕਮਿਸ਼ਨ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੇ ਸੰਸਦੀ ਹਲਕਿਆਂ ਦੇ ਪ੍ਰੋਗਰਾਮ 'ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿਚ ਸੰਸਦੀ ਚੋਣਾਂ ਦੇ ਨਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।