ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ’ਚ ਨਮਾਜ਼ ਅਦਾ ਕਰਨ ’ਤੇ ਵਿਦੇਸ਼ੀ ਵਿਦਿਆਰਥੀਆਂ ਦੀ ਕੁੱਟਮਾਰ 
Published : Mar 17, 2024, 2:46 pm IST
Updated : Mar 17, 2024, 2:57 pm IST
SHARE ARTICLE
Attack happened in Gujarat University
Attack happened in Gujarat University

ਜਾਂਚ ਲਈ ਸੁਰੱਖਿਆ ਕਰਮਚਾਰੀਆਂ ਦੀਆਂ 9 ਟੀਮਾਂ ਦਾ ਗਠਨ

ਅਹਿਮਦਾਬਾਦ (ਗੁਜਰਾਤ): ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ਦੀ ਇਮਾਰਤ ’ਚ ਨਮਾਜ਼ ਅਦਾ ਕਰਨ ’ਤੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਤੋਂ ਬਾਅਦ ਦੋ ਵਿਦਿਆਰਥੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਐਤਵਾਰ ਨੂੰ ਦਸਿਆ ਕਿ ਸਨਿਚਰਵਾਰ ਰਾਤ ਨੂੰ ਹੋਈ ਇਸ ਘਟਨਾ ਤੋਂ ਬਾਅਦ ਸ਼੍ਰੀਲੰਕਾ ਅਤੇ ਤਾਜਿਕਸਤਾਨ ਦੇ ਇਕ-ਇਕ ਵਿਦਿਆਰਥੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਜੀ.ਐਸ. ਮਲਿਕ ਨੇ ਕਿਹਾ ਕਿ 20-25 ਲੋਕਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਘਟਨਾ ਦੀ ਜਾਂਚ ਲਈ ਸੁਰੱਖਿਆ ਕਰਮਚਾਰੀਆਂ ਦੀਆਂ 9 ਟੀਮਾਂ ਦਾ ਗਠਨ ਕੀਤਾ ਗਿਆ ਹੈ। 

ਮਲਿਕ ਨੇ ਦਸਿਆ ਕਿ ਇਹ ਘਟਨਾ ਸਨਿਚਰਵਾਰ ਰਾਤ ਕਰੀਬ 10:50 ਵਜੇ ਵਾਪਰੀ ਜਦੋਂ ਕਰੀਬ 20-25 ਲੋਕ ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ’ਚ ਦਾਖਲ ਹੋਏ ਅਤੇ ਹੋਸਟਲ ’ਚ ਅਫਗਾਨਿਸਤਾਨ, ਉਜ਼ਬੇਕਿਸਤਾਨ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੇ ਨਮਾਜ਼ ਅਦਾ ਕਰਨ ’ਤੇ ਇਤਰਾਜ਼ ਪ੍ਰਗਟਾਇਆ।
ਉਨ੍ਹਾਂ ਕਿਹਾ ਕਿ ਗੁਜਰਾਤ ਯੂਨੀਵਰਸਿਟੀ ਵਿਚ ਲਗਭਗ 300 ਕੌਮਾਂਤਰੀ ਵਿਦਿਆਰਥੀ ਦਾਖਲ ਹਨ, ਜਿਨ੍ਹਾਂ ਵਿਚ ਅਫਗਾਨਿਸਤਾਨ, ਤਾਜਿਕਸਤਾਨ, ਸ਼੍ਰੀਲੰਕਾ ਅਤੇ ਅਫਰੀਕੀ ਦੇਸ਼ਾਂ ਦੇ ਵਿਦਿਆਰਥੀ ਸ਼ਾਮਲ ਹਨ। ਲਗਭਗ 75 ਕੌਮਾਂਤਰੀ ਵਿਦਿਆਰਥੀ ਯੂਨੀਵਰਸਿਟੀ ਦੇ ਏ ਬਲਾਕ ਹੋਸਟਲ ’ਚ ਰਹਿੰਦੇ ਹਨ ਜਿੱਥੇ ਇਹ ਘਟਨਾ ਵਾਪਰੀ ਸੀ।

ਮਲਿਕ ਨੇ ਕਿਹਾ ਕਿ ਕਰੀਬ 20-25 ਲੋਕ ਹੋਸਟਲ ਦੇ ਕੰਪਲੈਕਸ ’ਚ ਦਾਖਲ ਹੋਏ ਅਤੇ ਕੌਮਾਂਤਰੀ ਵਿਦਿਆਰਥੀਆਂ ਦੇ ਉੱਥੇ ਨਮਾਜ਼ ਅਦਾ ਕਰਨ ’ਤੇ ਇਤਰਾਜ਼ ਜਤਾਇਆ ਅਤੇ ਉਨ੍ਹਾਂ ਨੂੰ ਮਸਜਿਦ ’ਚ ਨਮਾਜ਼ ਅਦਾ ਕਰਨ ਲਈ ਕਿਹਾ। ਇਸ ਮੁੱਦੇ ’ਤੇ ਉਨ੍ਹਾਂ ਦੀ ਬਹਿਸ ਹੋਈ ਅਤੇ ਉਨ੍ਹਾਂ ਨੇ ਉਸ ਨੂੰ ਕੁੱਟਿਆ ਅਤੇ ਪੱਥਰ ਸੁੱਟੇ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਸਵੇਰੇ 10:51 ਵਜੇ ਕੰਟਰੋਲ ਰੂਮ ਨੂੰ ਕਾਲ ਮਿਲਣ ਦੇ ਕੁੱਝ ਮਿੰਟਾਂ ਦੇ ਅੰਦਰ ਹੀ ਕਾਰਵਾਈ ਕੀਤੀ। ਪੁਲਿਸ ਦੀ ਇਕ ਵੈਨ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਕੀਤੀ ਗਈ। ਉਨ੍ਹਾਂ ਦਸਿਆ ਕਿ ਸ੍ਰੀਲੰਕਾ ਅਤੇ ਤਾਜਿਕਸਤਾਨ ਦੇ ਦੋ ਵਿਦਿਆਰਥੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। 

ਮਲਿਕ ਨੇ ਕਿਹਾ ਕਿ 20-25 ਲੋਕਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਗਰਾਨੀ ਸੰਯੁਕਤ ਪੁਲਿਸ ਕਮਿਸ਼ਨਰ (ਅਪਰਾਧ) ਕਰਨਗੇ। 

Tags: gujarat

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement