
HP News : ਅੰਮ੍ਰਿਤਸਰ ਦੇ ਨੌਜਵਾਨ ਨੇ ਹਿਮਾਚਲ ਪੁਲਿਸ ਨੂੰ ਦਿਤੀ ਸ਼ਿਕਾਇਤ
FIR registered against PK Pawan Kumar in Himachal pradesh Latest News in Punjabi : ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਸਟੇਸ਼ਨ ਮਨੀਕਰਨ ਵਿਖੇ ਬੀਤੇ ਦਿਨ ਆਈਪੀਸੀ ਦੀ ਧਾਰਾ 196 (1) (ਏ), 353 (1) (ਸੀ) ਦੇ ਤਹਿਤ ਇਕ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿਚ ‘ਪੀਕੇ ਪਵਨ ਕੁਮਾਰ’ ਦੁਆਰਾ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੀ ਪੋਸਟ ਸ਼ੇਅਰ ਕੀਤੀ ਗਈ ਹੈ। ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਨਫ਼ਰਤ ਭਰੀ ਪੋਸਟ ਰਾਹੀਂ ਹਿਮਾਚਲ ਅਤੇ ਪੰਜਾਬ ਦੇ ਲੋਕਾਂ ਵਿਚ ਫ਼ਿਰਕੂ ਪ੍ਰਚਾਰ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ‘ਪੀਕੇ ਪਵਨ ਕੁਮਾਰ’ ਦੁਆਰਾ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਗਈ ਹੈ। 'ਜਿਸ ਵਿਚ ਉਨ੍ਹਾਂ ਲਿਖਿਆ ਹੈ "ਹਿਮਾਚਲ ਦੇ ਲੋਕਾਂ ਨੂੰ ਪੰਜਾਬੀ ਬਾਈਕਰਾਂ ਵਿਰੁਧ ਇਕਜੁੱਟ ਹੋ ਕੇ ਪੰਜਾਬੀ ਬਾਈਕਰਾਂ ਨੂੰ ਜਵਾਬ ਦੇਣ ਦੀ ਲੋੜ ਹੈ।"
ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਨੇ ਪੁਲਿਸ ਸਟੇਸ਼ਨ ਮਨੀਕਰਨ ਵਿਖੇ ਬੀਤੇ ਦਿਨ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਦੇ ਤਹਿਤ ਆਈਪੀਸੀ ਦੀ ਧਾਰਾ 196 (1) (ਏ), 353 (1) (ਸੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਕੁੱਲੂ ਪੁਲਿਸ ਨੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰ ਕਾਨੂੰਨੀ ਗਤੀਵਿਧੀ ਬਾਰੇ ਤੁਰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ।