Dr.Devendra Pradhan Death News: ਸਾਬਕਾ ਕੇਂਦਰੀ ਮੰਤਰੀ ਡਾ. ਦੇਵੇਂਦਰ ਪ੍ਰਧਾਨ ਦਾ ਦਿਹਾਂਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ
Published : Mar 17, 2025, 1:45 pm IST
Updated : Mar 17, 2025, 1:45 pm IST
SHARE ARTICLE
Former Minister Devendra Pradhan death News
Former Minister Devendra Pradhan death News

Dr.Devendra Pradhan Death News: ਅਟਲ ਬਿਹਾਰ ਵਾਜਪਾਈ ਦੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਸਨ

Former Minister Devendra Pradhan death News: ਕੇਂਦਰ ਸਰਕਾਰ ਵਿੱਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪਿਤਾ ਦੇਵੇਂਦਰ ਪ੍ਰਧਾਨ ਦਾ ਸੋਮਵਾਰ ਸਵੇਰੇ 10:30 ਵਜੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 83 ਸਾਲ ਦੇ ਸਨ। ਦੱਸ ਦੇਈਏ ਕਿ ਦੇਵੇਂਦਰ ਪ੍ਰਧਾਨ ਅਟਲ ਬਿਹਾਰ ਵਾਜਪਾਈ ਦੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਸਪਤਾਲ ਪਹੁੰਚ ਕੇ ਸਾਬਕਾ ਕੇਂਦਰੀ ਮੰਤਰੀ ਡਾਕਟਰ ਦੇਵੇਂਦਰ ਪ੍ਰਧਾਨ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। 

ਇਸ ਤੋਂ ਇਲਾਵਾ ਉਹ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਦੇਵੇਂਦਰ ਪ੍ਰਧਾਨ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਇਕ ਸਰਕਾਰੀ ਡਾਕਟਰ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਏਮਜ਼ ਦਿੱਲੀ ਤੋਂ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਰਿਹਾਇਸ਼ 'ਤੇ ਲਿਆਂਦੀ ਜਾਵੇਗੀ। ਇਸ ਤੋਂ ਬਾਅਦ ਉਥੋਂ ਭੁਵਨੇਸ਼ਵਰ ਅਤੇ ਫਿਰ ਪੁਰੀ ਸਵਰਗ 'ਚ ਅੰਤਿਮ ਸਸਕਾਰ ਕੀਤਾ ਜਾਵੇਗਾ।

ਦੇਵੇਂਦਰ ਪ੍ਰਧਾਨ ਦਾ ਜਨਮ 16 ਜੁਲਾਈ 1941 ਨੂੰ ਹੋਇਆ ਸੀ। ਜਾਣਕਾਰੀ ਮੁਤਾਬਕ ਪੇਸ਼ੇ ਤੋਂ ਡਾਕਟਰ ਦੇਵੇਂਦਰ ਪ੍ਰਧਾਨ ਦੀ ਮਜ਼ਬੂਤ ​​ਇੱਛਾ ਸ਼ਕਤੀ ਨੇ ਉਨ੍ਹਾਂ ਨੂੰ ਰਾਜਨੀਤੀ 'ਚ ਖਿੱਚ ਲਿਆ। ਇਸ ਤੋਂ ਬਾਅਦ ਉਹ 1980 ਤੋਂ 1983 ਤੱਕ ਤਲਚਰ ਮੰਡਲ ਦੇ ਪ੍ਰਧਾਨ ਚੁਣੇ ਗਏ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement