
ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ
ਝਾਰਖੰਡ: ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਘਰ ਦੇ ਨੇੜੇ ਤੂੜੀ ਦੇ ਢੇਰ ਨੂੰ ਅੱਗ ਲੱਗਣ ਕਾਰਨ ਚਾਰ ਬੱਚੇ ਸੜ ਕੇ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ ਇਹ ਘਟਨਾ ਸਵੇਰੇ 11 ਵਜੇ ਦੇ ਕਰੀਬ ਚਾਈਬਾਸਾ ਦੇ ਜਗਨਨਾਥਪੁਰ ਥਾਣਾ ਖੇਤਰ ਦੇ ਗਿਟੀਲਿਪੀ ਪਿੰਡ ਵਿੱਚ ਵਾਪਰੀ।
ਪੁਲਿਸ ਸੁਪਰਡੈਂਟ ਆਸ਼ੂਤੋਸ਼ ਸ਼ੇਖਰ ਨੇ ਪੀਟੀਆਈ ਨੂੰ ਦੱਸਿਆ, "ਘਟਨਾ ਦੀ ਵਿਸਥਾਰਤ ਜਾਂਚ ਕਰਨ ਲਈ ਇੱਕ ਟੀਮ ਮੌਕੇ 'ਤੇ ਭੇਜੀ ਗਈ ਹੈ।" ਉਨ੍ਹਾਂ ਕਿਹਾ ਕਿ ਜਦੋਂ ਅੱਗ ਲੱਗੀ ਤਾਂ ਬੱਚੇ ਘਾਹ ਦੇ ਢੇਰ ਕੋਲ ਖੇਡ ਰਹੇ ਸਨ। ਬੱਚੇ ਅੱਗ ਵਿੱਚ ਫਸ ਗਏ। ਬੱਚਿਆਂ ਦੀ ਮੌਤ ਅੱਗ ਵਿੱਚ ਸੜਨ ਕਾਰਨ ਹੋਈ। ਪੁਲਿਸ ਸੁਪਰਡੈਂਟ ਦੇ ਅਨੁਸਾਰ, ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।