ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਮਹਾਰਾਸ਼ਟਰ ਕੁਸ਼ਤੀ ਸੰਘ ਵਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਅਤੇ ਡਬਲਿਊ.ਐੱਫ.ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ।
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ’ਚ ਖੇਡ ਫੈਡਰੇਸ਼ਨਾਂ ‘ਬੀਮਾਰ ਸੰਸਥਾਵਾਂ’ ਹਨ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਮਹਾਰਾਸ਼ਟਰ ਕੁਸ਼ਤੀ ਐਸੋਸੀਏਸ਼ਨ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਟਿਪਣੀ ਕੀਤੀ।
ਪਟੀਸ਼ਨ ’ਚ ਬੰਬੇ ਹਾਈ ਕੋਰਟ ਦੇ 8 ਅਕਤੂਬਰ 2024 ਦੇ ਹੁਕਮ ਨੂੰ ਚੁਨੌਤੀ ਦਿਤੀ ਗਈ ਸੀ, ਜਿਸ ’ਚ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ.ਐੱਫ.ਆਈ.) ਵਲੋਂ ਮਹਾਰਾਸ਼ਟਰ ਕੁਸ਼ਤੀ ਫੈਡਰੇਸ਼ਨ ਦੀ ਮਾਨਤਾ ਰੱਦ ਕਰਨ ਵਿਰੁਧ ਪਟੀਸ਼ਨ ਖਾਰਜ ਕਰ ਦਿਤੀ ਗਈ ਸੀ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 24 ਮਾਰਚ ਦੀ ਤਰੀਕ ਤੈਅ ਕਰਦਿਆਂ ਕਿਹਾ, ‘‘ਇਹ ਸਾਰੀਆਂ ਬੀਮਾਰ ਸੰਸਥਾਵਾਂ ਹਨ।’’
ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਮਹਾਰਾਸ਼ਟਰ ਕੁਸ਼ਤੀ ਸੰਘ ਵਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਅਤੇ ਡਬਲਿਊ.ਐੱਫ.ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ।