
ਦੇਸ਼ ਵਿਚ 13,387 ਲੋਕਾ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ ਜਿਸ ਵਿਚ 437 ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਨੂੰ ਰੋਕਣ ਲਈ ਭਾਂਵੇ ਕਿ ਸਰਕਾਰ ਨੇ 3 ਮਈ ਤੱਕ ਲੌਕਡਾਊਨ ਵਧਾ ਦਿੱਤਾ ਹੈ ਪਰ ਫਿਰ ਵੀ ਆਏ ਦਿਨ ਇਸ ਦੇ ਨਵੇਂ-ਨਵੇਂ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਇਸ ਵਿਚ ਇਕ ਰਾਹਤ ਦੀ ਖਬਰ ਵੀ ਸਾਹਮਣੇ ਆ ਰਹੀ ਹੈ। ਜਿੱਥੇ ਕਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ ਉਥੇ ਹੀ ਇਸ ਵਾਇਰਸ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਿਚ ਕਾਫੀ ਕਮੀਂ ਆਈ ਹੈ।
Coronavirus
ਦੱਸ ਦੱਈਏ ਕਿ ਸਿਹਤ ਮੰਤਰਾਲੇ ਦੁਆਰਾ ਦਿੱਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ ਵਿਚ 260 ਲੋਕ ਅਜਿਹੇ ਹਨ ਜਿਹੜੇ ਕਰੋਨਾ ਵਰਗੀ ਮਹਾਂਮਾਰੀ ਨੂੰ ਮਾਤ ਪਾ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਹੈ। ਇਕ ਦਿਨ ਵਿਚ ਠੀਕ ਹੋਣ ਵਾਲਿਆਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ ਕਿਉਂਕਿ ਇਸ ਤੋਂ ਪਹਿਲਾਂ ਇਕ ਦਿਨ ਵਿਚ ਜੋ ਸਭ ਤੋਂ ਜਿਆਦਾ ਮਰੀਜ਼ ਇਸ ਵਾਇਰਸ ਤੋਂ ਠੀਕ ਹੋਏ ਸੀ ਉਨ੍ਹਾਂ ਦੀ ਗਿਣਤੀ 183 ਸੀ।
Coronavirus
ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਹੁਣ ਕਰੋਨਾ ਵਾਇਰਸ ਦੇ ਨਵੇਂ ਕੇਸਾਂ ਵਿਚ ਵੀ ਹੋਲੀ-ਹੋਲੀ ਕਮੀਂ ਆ ਰਹੀ ਹੈ ਕਿਉਂਕਿ ਪਹਿਲਾਂ ਦੇਸ਼ ਵਿਚ ਕਰੋਨਾ ਵਾਇਰਸ ਦੇ ਮਾਮਲੇ ਹਰ ਤੀਜੇ ਦਿਨ ਦੂਗਣੇ ਹੋ ਜਾਂਦੇ ਸਨ ਪਰ ਹੁਣ 5 ਤੋਂ 6 ਦਿਨਾਂ ਤੋਂ ਬਾਅਦ ਇਹ ਮਾਮਲੇ ਦੁਗਣੇ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾਂ 400 ਨੂੰ ਪਾਰ ਕਰ ਚੁੱਕਾ ਹੈ
Coronavirus
ਪਰ ਪਿਛਲੇ ਕੁਝ ਦਿਨਾਂ ਤੋਂ ਮੌਤ ਦੇ ਕੇਸਾਂ ਵਿਚ ਵੀ ਕਮੀਂ ਆਈ ਹੈ। ਦੱਸ ਦੱਈਏ ਕਿ ਸਿਹਤ ਮੰਤਰਾਲੇ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਦੇਸ਼ ਵਿਚ 13,387 ਲੋਕਾ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ ਜਿਸ ਵਿਚ 437 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ 1749 ਲੋਕ ਅਜਿਹੇ ਵੀ ਹਨ ਜਿਹੜੇ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।