Lockdown : ਯੋਗੀ ਸਰਕਾਰ ਦਾ ਵੱਡਾ ਫੈਸਲਾ, 11 ਤਰ੍ਹਾਂ ਦੀ ਇੰਡਸਟਰੀ ਨੂੰ ਸ਼ੁਰੂ ਕਰਨ ਦੀ ਦਿੱਤੀ ਆਗਿਆ
Published : Apr 17, 2020, 7:46 am IST
Updated : Apr 17, 2020, 7:46 am IST
SHARE ARTICLE
Lockdown
Lockdown

ਯੂਪੀ ਦੀ ਯੋਗੀ ਸਰਕਾਰ ਦੇ ਵੱਲੋਂ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਉਤਰ ਪ੍ਰਦੇਸ਼ : ਕਰੋਨਾ ਵਾਇਰਸ ਦੇ ਕਾਰਨ ਜਿੱਥੇ ਲੌਕਡਾਊਨ ਲਗਾਇਆ ਗਿਆ ਹੈ  ਇਸ ਲਈ  ਹਰ ਪਾਸੇ ਕੰਮ-ਕਾਰ ਅਤੇ ਅਵਾਜਾਈ ਨੂੰ ਬੰਦ ਕੀਤਾ ਹੈ ਅਜਿਹੀ ਸਥਿਤੀ ਦੇ ਵਿਚ ਹੁਣ ਉਤਰ ਪ੍ਰਦੇਸ਼ ਦੀ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਜਿਸ ਵਿਚ ਉਸ ਨੇ 11 ਜਰੂਰੀ ਉਦਯੋਗਾਂ ਨੂੰ ਸ਼ਰਤ ਦੇ ਅਧਾਰ ਤੇ ਚਾਲੂ ਕਰਨ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਤਹਿਤ ਸਟੀਲ, ਰਿਫਾਇਨਰੀ, ਸੀਮਿਟ, ਰਸਾਇਣ, ਖਾਦ, ਟੈਕਟਟਾਈਲ ਉਦਯੋਗ, ਫਾਉਡੇਰੀਆਂ, ਕਾਗਜ਼, ਟਾਇਰਾਂ ਦੇ ਨਾਲ-ਨਾਲ ਚੀਨੀ ਮਿਲ ਨੂੰ ਚਲਾਉਂਣ ਦੀ ਆਗਿਆ ਦੇ ਦਿੱਤੀ ਹੈ।

LOCKDOWNLOCKDOWN

ਇਸ ਲਈ ਪਹਿਲੇ ਪੜਾਅ ਵਿਚ 50 ਪ੍ਰਤੀਸ਼ਤ ਕਾਮਿਆਂ ਦੇ ਨਾਲ ਯੂਨਿਟ ਚਲਾਉਂਣ ਦੀ ਆਗਿਆ ਦਿੱਤੀ ਗਈ ਹੈ ਪਰ ਇਸ ਦੌਰਾਨ ਪ੍ਰਸ਼ਾਸਨਿਕ ਦਫਤਰਾਂ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਖੇਤਰਾਂ ਵਿਚ ਕੰਮਕਾਰ ਦੀ ਹਾਲੇ ਰੋਕ ਹੀ ਹੈ। ਦੱਸ ਦੱਈਏ ਕਿ ਗਾਈਡ ਲਾਈਨ ਦੇ ਮੁਤਾਬਿਕ ਸਾਫ-ਸਫਾਈ ਅਤੇ ਕਾਮਿਆਂ ਦੀ ਗਿਣਤੀ ਦੇ ਹਿਸਾਬ ਨਾਲ ਸਕੈਨਰਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਾਸਕ,ਸੈਨੀਟਾਈਜ਼ਰ ਅਤੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਸਖਤ ਹਦਾਇਤ ਦਿੱਤੀ ਗਈ ਹੈ।

Yogi AdityanathYogi Adityanath

ਦੱਸ ਦੱਈਏ ਕਿ ਇਨ੍ਹਾਂ ਗਾਈਡਲਾਈਨ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਂਣ ਦੀ ਜਿੰਮੇਵਾਰੀ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਨਾਲ ਸਬੰਧਿਤ ਕਰਮਚਾਰੀਆਂ ਦੀ ਹੋਵੇਗੀ। ਇਸ ਦੇ ਨਾਲ ਹੀ ਜੇਕਰ ਕਿਸੇ ਵਿਅਕਤੀ ਵਿਚ ਕਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

Lockdown Lockdown

ਜ਼ਿਕਰਯੋਗ ਹੈ ਕਿ ਹਾਲਾਂਕਿ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਦੇਸ਼ ਵਿਚ 3 ਮਈ ਤੱਕ ਲੌਕਡਾਊਨ ਨੂੰ ਵਧਾਇਆ ਗਿਆ ਹੈ ਪਰ ਇਸ ਵਾਰ ਜਰੂਰੀ ਸੇਵਾਵਾਂ ਅਤੇ ਆਰਥਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਂਣ ਲਈ ਕੁਝ ਛੂਟਾਂ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਛੂਟਾਂ ਨੂੰ 20 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਯੂਪੀ ਦੀ ਯੋਗੀ ਸਰਕਾਰ ਦੇ ਵੱਲੋਂ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

'Rice ATM' feeds Vietnam's poor during lockdown lockdown

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement