
ਜਲਦ ਬਾਹਰ ਆਉਣ ਦੀ ਸੰਭਾਵਨਾ ਹੈ।
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਜਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅੱਜ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅਹਿਮ ਸੁਣਵਾਈ ਹੋਈ । ਦਿੱਲੀ ਦੀ ਇਕ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ ਅਤੇ ਹੁਣ ਦੀਪ ਸਿੱਧੂ ਦੇ ਜਲਦ ਬਾਹਰ ਆਉਣ ਦੀ ਸੰਭਾਵਨਾ ਹੈ।
deep sidhu
ਦੱਸ ਦਈਏ ਕਿ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।
deep sidhu
ਦੂਜੇ ਪਾਸੇ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਤਿਰੰਗੇ ਦਾ ਅਪਮਾਨ ਕਰਨ ਦੇ ਉਦੇਸ਼ ਨਾਲ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਸਿੱਧੂ ਨੂੰ 9 ਫਰਵਰੀ ਨੂੰ ਕਰਨਾਲ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਕੀਤੀ ਗਈ ਐਫਆਈਆਰ ਵਿਚ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਹਨ। ਉਨ੍ਹਾਂ ਸਾਰਿਆਂ ਉੱਤੇ ਹਿੰਸਾ ਕਰਨ ਦਾ ਦੋਸ਼ ਹੈ।