
ਇਕ ਦਿਨ ਵਿਚ 19,486 ਮਾਮਲੇ ਸਾਹਮਣੇ ਆਏ, ਜਦੋਂ ਕਿ 141 ਮਰੀਜ਼ਾਂ ਦੀ ਮੌਤ ਹੋ ਗਈ।
ਨਵੀਂ ਦਿੱਲੀ - ਦਿੱਲੀ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਕੋਰੋਨਾ ਮਾਮਲੇ ਵਧਣ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਨੋਡਲ ਮੰਤਰੀ ਕੋਵਿਡ19 ਪ੍ਰਬੰਧਨ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ ਅਤੇ ਹੋਰ ਅਧਿਕਾਰੀ ਪਹੁੰਚਣਗੇ। ਪਹਿਲੀ ਵਾਰ, ਸ਼ੁੱਕਰਵਾਰ ਨੂੰ ਇਕ ਦਿਨ ਵਿਚ 19,486 ਮਾਮਲੇ ਸਾਹਮਣੇ ਆਏ, ਜਦੋਂ ਕਿ 141 ਮਰੀਜ਼ਾਂ ਦੀ ਮੌਤ ਹੋ ਗਈ।
DELHI CM
ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਵੀਕੈਂਡ ਵਿੱਚ ਲਗਾਇਆ ਗਿਆ ਕਰਫਿਊ ਸ਼ੁੱਕਰਵਾਰ ਰਾਤ ਤੋਂ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿਚ, ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ੍ਰੀਵਾਸਤਵ ਨੇ ਜ਼ਿਲੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਸੀ।
corona case
ਦਿੱਲੀ ਪੁਲਿਸ ਦੇ ਕਰਮਚਾਰੀ ਇਸ ਸਬੰਧ ਵਿੱਚ ਹਰ ਥਾਂ ਜਾਂਚ ਕਰ ਰਹੇ ਹਨ। ਨਿਯਮਾਂ ਨੂੰ ਤੋੜਨ ਵਾਲਿਆਂ 'ਤੇ 2000 ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ।