
ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਆਪਣੇ ਆਪ ਨੂੰ ਖ਼ੁਦ ਆਈਸੋਲੇਟ ਕਰ ਲੈਣ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆ ਗਈ ਹੈ ਪਰ ਇਹ ਬੇਕਾਬੂ ਹੋ ਰਹੀ ਹੈ। ਪਿਛਲੇ ਤਿੰਨ ਦਿਨਾਂ ਤੋਂ ਹਰ ਦਿਨ ਦੋ ਲੱਖ ਤੋਂ ਵੱਧ ਨਵੇਂ ਮਰੀਜ਼ ਆ ਰਹੇ ਹਨ। ਇਸ ਦੌਰਾਨ ਦੇਸ਼ ਦੇ ਸਿਆਸੀ ਲੀਡਰ ਵੀ ਕੋਰੋਨਾ ਦੀ ਚਪੇਟ ਵਿਚ ਆ ਰਹੇ ਹਨ। ਇਸ ਦੇ ਚਲਦੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
CM karnataka tweet
ਕੁਮਾਰਸਵਾਮੀ ਨੇ ਟਵੀਟ ਕਰਦਿਆਂ ਕਿਹਾ, ''ਮੇਰੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਜਿਹੜੇ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਆਪਣੇ ਆਪ ਨੂੰ ਖ਼ੁਦ ਆਈਸੋਲੇਟ ਕਰ ਲੈਣ ਅਤੇ ਜੇ ਜਰੂਰੀ ਹੋਏ ਤਾਂ ਕੋਰੋਨਾ ਦੀ ਜਾਂਚ ਕਰਵਾ ਲੈਣ।"