ਭਾਜਪਾ ਆਗੂ ਨੇ 'ਆਪ' ਨੇਤਾ ਰਾਘਵ ਚੱਢਾ ਨੂੰ ਭੇਜਿਆ ਲੀਗਲ ਨੋਟਿਸ
Published : Apr 17, 2022, 7:50 pm IST
Updated : Apr 17, 2022, 7:51 pm IST
SHARE ARTICLE
Raghav Chadha
Raghav Chadha

ਭਾਜਪਾ ਦੇ ਯੂਥ ਮੋਰਚਾ ਦੇ ਪੰਜਾਬ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਰਾਘਵ ਚੱਢਾ ਨੂੰ ਈ-ਮੇਲ ਅਤੇ ਡਾਕ ਰਾਹੀਂ ਤਿੰਨ ਦਿਨਾਂ ’ਚ ਮੁਆਫ਼ੀ ਮੰਗਣ ਦਾ ਕਾਨੂੰਨੀ ਨੋਟਿਸ ਭੇਜਿਆ

 

ਨਵੀਂ ਦਿੱਲੀ– ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਭਾਰਤੀ ਜ਼ਹਿਲ ਪਾਰਟੀ ਅਤੇ ਭਾਜਪਾ ਵਰਕਰਾਂ ਨੂੰ ਗੁੰਡਾ ਕਹਿਣ ’ਤੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

Raghav ChadhaRaghav Chadha

ਭਾਜਪਾ ਦੇ ਯੂਥ ਮੋਰਚਾ ਦੇ ਪੰਜਾਬ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਰਾਘਵ ਚੱਢਾ ਨੂੰ ਈ-ਮੇਲ ਅਤੇ ਡਾਕ ਰਾਹੀਂ ਤਿੰਨ ਦਿਨਾਂ ’ਚ ਮੁਆਫ਼ੀ ਮੰਗਣ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਮੁਆਫ਼ੀ ਨਾ ਮੰਗਣ ’ਤੇ ਅਪਰਾਧਿਕ ਧਾਰਾਵਾਂ ’ਚ ਮੁਕੱਦਮਾ ਦਾਖ਼ਲ ਕਰਨ ਦੀ ਚਿਤਾਵਨੀ ਦਿੱਤੀ ਹੈ। 

 

PHOTOPHOTO

 

ਭਾਜਪਾ ਯੁਵਾ ਨੇਤਾ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਜਪਾ ਵਰਕਰਾਂ ਦੁਆਰਾ ਜਨਤਾ ਦੇ ਸਾਹਮਣੇ ਸਬੂਤਾਂ ਸਮੇਤ ਆਮ ਆਦਮੀ ਪਾਰਟੀ ਦੀਆਂ ਖਾਮੀਆਂ, ਝੂਠ, ਫਰੇਬ ਜੱਗ ਜ਼ਾਹਿਰ ਕਰਨ ਕਰਕੇ 'ਆਪ' ਨੇਤਾ ਬੌਖਲਾ ਗਏ ਹਨ। ਉਹ ਇਹ ਭੁੱਲ ਗਏ ਹਨ ਕਿ ਭਾਜਪਾ ਆਪਣੇ ਕਰੋੜਾਂ ਵਰਕਰਾਂ ਦੀ ਨਿਰਸਵਾਰਥ ਮਿਹਨਤ ਅਤੇ ਲਗਨ ਨਾਲ ਦੇਸ਼ ਅਤੇ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣੀ ਹੈ।

 

 

Raghav ChadhaRaghav Chadha

 

ਇਸਦੀ ਭਾਰਤ ਦੇ 11 ਸੂਬਿਆਂ ’ਚ ਪੂਰਨ ਬਹੁਮਤ ਸਮੇਤ 17 ਸੂਬਿਆਂ ’ਚ ਗਠਜੋੜ ਦੀ ਸਰਕਾਰ ਹੈ। ਇੰਨਾ ਹੀ ਨਹੀਂ ਦੇਸ਼ ’ਚ ਸਭ ਤੋਂ ਜ਼ਿਆਦਾ 1379 ਵਿਧਾਇਕ, 400 ਤੋਂ ਜ਼ਿਆਦਾ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰ ਹਨ ਅਤੇ 10 ਕਰੋੜ ਤੋਂ ਜ਼ਿਆਦਾ ਵਰਕਰ ਜਿਨ੍ਹਾਂ ’ਚ ਕਰੀਬ 3.50 ਕਰੋੜ ਔਰਤਾਂ ਸ਼ਾਮਿਲ ਹਨ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement