ਮਾਤਾ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਕਾਰ ਸਵਾਰ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, 4 ਮੌਤਾਂ

By : GAGANDEEP

Published : Apr 17, 2023, 11:38 am IST
Updated : Apr 17, 2023, 11:38 am IST
SHARE ARTICLE
photo
photo

4 ਲੋਕ ਹੋਏ ਗੰਭੀਰ ਜ਼ਖਮੀ

 

ਧੌਲਪੁਰ: ਰਾਜਸਥਾਨ ਵਿਚ ਇਕ ਦਰਦਨਾਕ ਹਾਦਾਸ ਵਾਪਰ ਗਿਆ। ਇਥੇ ਧੌਲਪੁਰ-ਕਰੌਲੀ ਹਾਈਵੇ 'ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 4  ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਕਾਰ ਵਿੱਚ ਡਰਾਈਵਰ ਤੋਂ ਇਲਾਵਾ ਦੋ ਵੱਖ-ਵੱਖ ਪਰਿਵਾਰਾਂ ਦੀਆਂ ਔਰਤਾਂ ਅਤੇ ਬੱਚੇ ਸਵਾਰ ਸਨ।

ਇਹ ਵੀ ਪੜ੍ਹੋ: ਮੱਧ ਮੈਕਸੀਕੋ ਵਿੱਚ ਰਿਜ਼ੋਰਟ ਵਿੱਚ ਗੋਲੀਬਾਰੀ ਵਿੱਚ 7 ਲੋਕਾਂ ​​ਦੀ ਹੋਈ ਮੌਤ

ਸੀਓ ਸਿਟੀ ਨੇ ਦੱਸਿਆ ਕਿ ਮਧੂਨਗਰ ਕਲੋਨੀ, ਆਗਰਾ (ਉੱਤਰ ਪ੍ਰਦੇਸ਼) ਦੇ 8 ਵਾਸੀ ਕੈਲਾ ਦੇਵੀ ਦੇ ਦਰਸ਼ਨਾਂ ਲਈ ਕਾਰ ਰਾਹੀਂ ਜਾ ਰਹੇ ਸਨ। ਇਸ ਦੌਰਾਨ ਨੈਸ਼ਨਲ ਹਾਈਵੇ-11ਬੀ 'ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਜ਼ਿਲਾ ਹਸਪਤਾਲ ਪਹੁੰਚਾਇਆ ਗਿਆ ਪਰ 4 ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਫ਼ਾਜ਼ਿਲਕਾ : BSF ਵਿਭਾਗ ਦੀ ਕਾਰਵਾਈ, ਭਾਰਤ-ਪਾਕ ਸਰਹੱਦ ’ਤੇ ਖੇਤਾਂ ’ਚੋਂ ਹੈਰੋਇਨ ਦੇ 2 ਪੈਕਟ ਕੀਤੇ ਬਰਾਮਦ

 ਮ੍ਰਿਤਕਾਂ ਦੀ ਪਹਿਚਾਣ ਕਾਰ ਚਾਲਕ ਗੁੱਡੂ ਚੌਹਾਨ (40), ਵਿਮਲਾ ਸ਼ਰਮਾ (70) ਸੁਮਨ (38) ਅਤੇ ਅੰਸ਼ੂ (8) ਵਜੋਂ ਹੋਈ ਹੈ। ਹਾਦਸੇ ਵਿੱਚ ਨੰਦਿਨੀ ਸ਼ਰਮਾ (38) ਪਤਨੀ ਯਸ਼ਪਾਲ ਸ਼ਰਮਾ, ਆਰੀਆ (11) ਪੁੱਤਰੀ ਯਸ਼ਪਾਲ, ਕਨਿਕਾ (14) ਪੁੱਤਰੀ ਯਸ਼ਪਾਲ ਅਤੇ ਯਸ਼ਪਾਲ ਦਾ ਛੋਟਾ ਭਰਾ ਵਿਕਰਮ ਪੁੱਤਰ ਆਯੂਸ਼ (9) ਜ਼ਖਮੀ ਹੋ ਗਏ।

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement