ਦਿੱਲੀ ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ

By : KOMALJEET

Published : Apr 17, 2023, 3:21 pm IST
Updated : Apr 17, 2023, 6:54 pm IST
SHARE ARTICLE
Manish Sisodia
Manish Sisodia

CBI ਮਾਮਲੇ 'ਚ 27 ਅਪ੍ਰੈਲ ਤੇ ED ਮਾਮਲੇ 'ਚ 29 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ 

ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸੋਮਵਾਰ ਨੂੰ ਰਾਉਸ ਐਵੇਨਿਊ ਕੋਰਟ ਨੇ ਈਡੀ ਅਤੇ ਸੀਬੀਆਈ ਨਾਲ ਸਬੰਧਤ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੇ ਹੁਕਮ ਨੂੰ ਬਦਲ ਦਿੱਤਾ ਹੈ। ਅਦਾਲਤ ਨੇ ਸੀਬੀਆਈ ਕੇਸ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 27 ਅਪ੍ਰੈਲ ਤੱਕ ਅਤੇ ਈਡੀ ਕੇਸ ਵਿੱਚ 29 ਅਪ੍ਰੈਲ ਤੱਕ ਵਧਾ ਦਿੱਤੀ ਹੈ। ਈਡੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਏਜੰਸੀ ਇਸ ਮਹੀਨੇ ਦੇ ਅੰਤ ਤੱਕ ਚਾਰਜਸ਼ੀਟ ਦਾਖ਼ਲ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ:  8 ਸਾਲ ਤੱਕ ਜਿਸ ਨੂੰ ਕਹਿੰਦੀ ਰਹੀ 'ਭਰਾ' ਉਸ ਨਾਲ ਹੀ ਲੜਕੀ ਨੇ ਕੀਤਾ ਵਿਆਹ, ਪੜ੍ਹੋ ਦਿਲਚਸਪ ਕਿੱਸਾ 

ਦੱਸ ਦੇਈਏ ਕਿ ਦੋਵਾਂ ਮਾਮਲਿਆਂ ਵਿੱਚ ਸਿਸੋਦੀਆ ਦੀ ਹਿਰਾਸਤ ਅੱਜ ਖਤਮ ਹੋ ਰਹੀ ਸੀ। 3 ਅਪ੍ਰੈਲ ਨੂੰ ਅਦਾਲਤ ਨੇ ਸਿਸੋਦੀਆ ਨੂੰ 17 ਅਪ੍ਰੈਲ ਤੱਕ ਸੀਬੀਆਈ ਹਿਰਾਸਤ 'ਚ ਲੈ ਲਿਆ ਸੀ। ਦੋ ਦਿਨ ਬਾਅਦ 5 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਦੀ 17 ਅਪ੍ਰੈਲ ਤੱਕ ਦੀ ਹਿਰਾਸਤ ਈਡੀ ਨੂੰ ਵੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 18 ਅਪ੍ਰੈਲ ਨੂੰ ਸੁਣਵਾਈ ਕਰੇਗੀ। ਦੂਜੇ ਪਾਸੇ ਐਤਵਾਰ ਨੂੰ ਸੀਬੀਆਈ ਨੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੋਂ 9.5 ਘੰਟੇ ਤੱਕ ਪੁੱਛਗਿੱਛ ਕੀਤੀ।

ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉਨ੍ਹਾਂ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। 7 ਦਿਨਾਂ ਦੇ ਸੀਬੀਆਈ ਰਿਮਾਂਡ ਤੋਂ ਬਾਅਦ ਅਦਾਲਤ ਨੇ 6 ਮਾਰਚ ਨੂੰ ਸਿਸੋਦੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ। ਇੱਥੇ ਈਡੀ ਨੇ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਏਜੰਸੀ ਨੇ ਸਿਸੋਦੀਆ ਨੂੰ ਜੇਲ੍ਹ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

Location: India, Delhi, New Delhi

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement