
ਟਰਾਲੇ ਨਾਲ ਟਕਰਾ ਗਈ ਤੇਜ਼ ਰਫ਼ਤਾਰ ਕਾਰ
Gujarat News : ਗੁਜਰਾਤ 'ਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਵੇਅ 'ਤੇ ਨਡਿਆਦ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਟਰਾਲੇ ਨਾਲ ਟਕਰਾ ਗਈ। ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ।
ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ ਸਾਰੇ 10 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 8 ਲੋਕਾਂ ਦੀ ਹਾਦਸੇ ਤੋਂ ਬਾਅਦ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ 108 ਦੀਆਂ ਦੋ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ। ਇਸ ਤੋਂ ਇਲਾਵਾ ਐਕਸਪ੍ਰੈਸ ਹਾਈਵੇਅ ਪੈਟਰੋਲਿੰਗ ਟੀਮ ਵੀ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ 'ਤੇ ਪਹੁੰਚ ਗਈ ਸੀ। ਇਸ ਹਾਦਸੇ ਕਾਰਨ ਐਕਸਪ੍ਰੈਸ ਵੇਅ 'ਤੇ ਜਾਮ ਲੱਗ ਗਿਆ।