Lok Sabha Elections: ਸਾਲ 2014 ’ਚ ਉਮੀਦ, 2019 ’ਚ ਵਿਸ਼ਵਾਸ ਅਤੇ 2024 ’ਚ ਗਾਰੰਟੀ ਲੈ ਕੇ ਆਇਆ ਹਾਂ : ਪ੍ਰਧਾਨ ਮੰਤਰੀ ਮੋਦੀ
Published : Apr 17, 2024, 9:50 pm IST
Updated : Apr 17, 2024, 9:50 pm IST
SHARE ARTICLE
I have brought hope in 2014, faith in 2019 and guarantee in 2024: PM Modi
I have brought hope in 2014, faith in 2019 and guarantee in 2024: PM Modi

ਕਿਹਾ, ਪੂਰੇ ਦੇਸ਼ ’ਚ ਨਵਾਂ ਮਾਹੌਲ ਹੈ, ਭਗਵਾਨ ਰਾਮ ਦੇ ਮੰਦਰ ’ਚ 500 ਸਾਲਾਂ ਬਾਅਦ ਉਨ੍ਹਾਂ ਦੀ ਜਯੰਤੀ ਮਨਾ ਰਹੇ ਹਾਂ

Lok Sabha Elections: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਧਵਾਰ ਨੂੰ ਕਿਹਾ ਕਿ ਉਹ 2014 ’ਚ ਲੋਕਾਂ ’ਚ ਉਮੀਦ, 2019 ’ਚ ਭਰੋਸਾ ਅਤੇ 2024 ’ਚ ਗਾਰੰਟੀ ਲੈ ਕੇ ਆਏ ਹਨ। ਇੱਥੇ ਬੋਰਕੁਡਾ ਮੈਦਾਨ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਦੇਸ਼ ਭਰ ’ਚ ਮੋਦੀ ਦੀ ਗਰੰਟੀ ਹੈ ਅਤੇ ਮੈਂ ਇਨ੍ਹਾਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਗਰੰਟੀ ਦੇ ਰਿਹਾ ਹਾਂ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਉੱਤਰ-ਪੂਰਬ ਮੋਦੀ ਦੀ ਗਰੰਟੀ ਦਾ ਗਵਾਹ ਹੈ ਕਿਉਂਕਿ ਕਾਂਗਰਸ ਨੇ ਸਿਰਫ ਇਸ ਖੇਤਰ ਨੂੰ ਸਮੱਸਿਆਵਾਂ ਦਿਤੀਆਂ ਸਨ ਪਰ ਭਾਜਪਾ ਨੇ ਇਸ ਨੂੰ ਸੰਭਾਵਨਾਵਾਂ ਦਾ ਸਰੋਤ ਬਣਾਇਆ ਹੈ।’’

ਉਨ੍ਹਾਂ ਕਿਹਾ, ‘‘ਕਾਂਗਰਸ ਨੇ ਵਿਦਰੋਹ ਨੂੰ ਉਤਸ਼ਾਹਿਤ ਕੀਤਾ ਪਰ ਮੋਦੀ ਨੇ ਲੋਕਾਂ ਨੂੰ ਗਲੇ ਲਗਾ ਲਿਆ ਅਤੇ ਖੇਤਰ ’ਚ ਸ਼ਾਂਤੀ ਲਿਆਂਦੀ। ਜੋ ਕਾਂਗਰਸ ਦੇ 60 ਸਾਲਾਂ ਦੇ ਸ਼ਾਸਨ ’ਚ ਹਾਸਲ ਨਹੀਂ ਹੋ ਸਕਿਆ, ਉਹ ਮੋਦੀ ਨੇ 10 ਸਾਲਾਂ ’ਚ ਹਾਸਲ ਕਰ ਲਿਆ ਹੈ।’’ ਤ੍ਰਿਪੁਰਾ ’ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਾਰਟੀ ਨੇ ਪੂਰਬ ਨੂੰ ਲੁੱਟਣ ਦੀ ਨੀਤੀ ਅਪਣਾਈ ਹੈ ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਨੂੰ ਬਦਲ ਕੇ ‘ਐਕਟ ਈਸਟ’ ਨੀਤੀ ’ਚ ਬਦਲ ਦਿਤਾ ਹੈ। ਅਗਰਤਲਾ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਤ੍ਰਿਪੁਰਾ ’ਚ ਭਾਜਪਾ ਸਰਕਾਰ ਦੇ ਅਧੀਨ ਬੇਮਿਸਾਲ ਤਬਦੀਲੀਆਂ ਵੇਖੀਆਂ ਗਈਆਂ ਹਨ।

ਮੋਦੀ ਨੇ ਕਿਹਾ ਕਿ ਅਯੁੱਧਿਆ ’ਚ ਭਗਵਾਨ ਰਾਮ ਦੇ ਵਿਸ਼ਾਲ ਮੰਦਰ ’ਚ ਸੂਰਜ ਤਿਲਕ ਸਮਾਰੋਹ ਨਾਲ ਭਗਵਾਨ ਰਾਮ ਦੀ ਜਯੰਤੀ 500 ਸਾਲ ਬਾਅਦ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਅਯੁੱਧਿਆ ’ਚ ਹੋਣ ਵਾਲੇ ਤਿਉਹਾਰਾਂ ’ਚ ਹਿੱਸਾ ਨਹੀਂ ਲੈ ਸਕਦੇ ਪਰ ਸਾਨੂੰ ਅਪਣੇ ਮੋਬਾਈਲ ਦੀ ਫਲੈਸ਼ਲਾਈਟ ਜਗਾ ਕੇ ਅਤੇ ਭਗਵਾਨ ਰਾਮ ਦੀ ਪੂਜਾ ਕਰ ਕੇ ਜਸ਼ਨਾਂ ’ਚ ਹਿੱਸਾ ਲੈਣਾ ਚਾਹੀਦਾ ਹੈ।’’ ਇਸ ਤੋਂ ਪਹਿਲਾਂ ਬੁਧਵਾਰ ਨੂੰ ਮੋਦੀ ਨੇ ਲੋਕਾਂ ਨੂੰ ਰਾਮ ਨੌਮੀ ਦੀ ਵਧਾਈ ਦਿਤੀ ਅਤੇ ਕਿਹਾ, ‘‘ਇਹ ਪਹਿਲੀ ਰਾਮ ਨੌਮੀ ਹੈ ਜਦੋਂ ਸਾਡੇ ਰਾਮ ਲਲਾ ਅਯੁੱਧਿਆ ਦੇ ਵਿਸ਼ਾਲ ਅਤੇ ਬ੍ਰਹਮ ਰਾਮ ਮੰਦਰ ’ਚ ਬੈਠੇ ਹਨ। ਰਾਮ ਨੌਮੀ ਦੇ ਇਸ ਜਸ਼ਨ ’ਚ ਅਯੁੱਧਿਆ ਅੱਜ ਬੇਮਿਸਾਲ ਖੁਸ਼ੀ ’ਚ ਹੈ।’’ ਉਨ੍ਹਾਂ ਕਿਹਾ ਕਿ ਇਹ ਸਦੀਆਂ ਦੀ ਸ਼ਰਧਾ ਅਤੇ ਪੀੜ੍ਹੀਆਂ ਦੀ ਕੁਰਬਾਨੀ ਕਾਰਨ ਸੰਭਵ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਗਲੇ ਪੰਜ ਸਾਲਾਂ ਤਕ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਮੁਫਤ ਰਾਸ਼ਨ ਦਿਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ 70 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ 5 ਲੱਖ ਰੁਪਏ ਤਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਪਰਵਾਰ ’ਤੇ ਕੋਈ ਬੋਝ ਨਾ ਪਵੇ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ‘ਸਬਕਾ ਸਾਥ ਸਬਕਾ ਵਿਕਾਸ’ ’ਚ ਵਿਸ਼ਵਾਸ ਰਖਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਉਹ ਲਾਭ ਮਿਲੇ ਜਿਸ ਦੇ ਉਹ ਹੱਕਦਾਰ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤ ’ਚ ਗਰੀਬਾਂ ਲਈ 3 ਕਰੋੜ ਨਵੇਂ ਮਕਾਨ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤ੍ਰਿਪੁਰਾ ਦੇ ਲੋਕਾਂ ਨੂੰ ਇਸ ਨਾਲ ਬਹੁਤ ਫਾਇਦਾ ਹੋਣ ਵਾਲਾ ਹੈ।

 (For more Punjabi news apart from I have brought hope in 2014, faith in 2019 and guarantee in 2024: PM Modi, stay tuned to Rozana Spokesman)

Location: India, Assam

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement