ਖ਼ਬਰਾਂ |

ਤਾਜ਼ਾ |

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ 'ਚ ਨਹੀਂ ਹੋਇਆ ਪਾਸ
Published : Apr 17, 2026, 8:38 pm IST
Updated : Apr 17, 2026, 8:38 pm IST
SHARE ARTICLE
Women's Reservation Bill not passed in Lok Sabha
Women's Reservation Bill not passed in Lok Sabha

ਬਿੱਲ ਦੇ ਵਿਰੋਧ 'ਚ ਪਈਆਂ 230 ਵੋਟਾਂ, ਬਿੱਲ ਦੇ ਪੱਖ 'ਚ 298 ਮੈਂਬਰਾਂ ਨੇ ਪਾਈ ਆਪਣੀ ਵੋਟ

ਨਵੀਂ ਦਿੱਲੀ: ਮਹਿਲਾ ਰਾਖਵਾਂਕਰਨ ਬਿੱਲ ਨਾਲ ਜੁੜੇ ਸੰਵਿਧਾਨ ਦੇ 3 ਸੋਧ ਬਿੱਲ ਸਰਕਾਰ ਲੋਕ ਸਭਾ ਵਿੱਚ ਪਾਸ ਨਹੀਂ ਕਰਵਾ ਸਕੀ। 21 ਘੰਟੇ ਦੀ ਚਰਚਾ ਤੋਂ ਬਾਅਦ ਸਭ ਤੋਂ ਪਹਿਲਾਂ ਸੰਵਿਧਾਨ ਸੋਧ ਬਿੱਲ 'ਤੇ ਵੋਟਿੰਗ ਹੋਈ।

ਸੰਵਿਧਾਨ (131ਵੀਂ) ਸੋਧ ਬਿੱਲ 2026 ਰਾਹੀਂ ਸੀਟਾਂ ਦੀ ਗਿਣਤੀ 850 ਕਰਨ ਦੀ ਵਿਵਸਥਾ ਸੀ। ਇਸ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ। ਲੋਕ ਸਭਾ ਵਿੱਚ ਕੁੱਲ 528 ਸੰਸਦ ਮੈਂਬਰਾਂ ਨੇ ਵੋਟਾਂ ਪਾਈਆਂ।

ਬਿੱਲਾਂ ਨੂੰ ਪਾਸ ਕਰਵਾਉਣ ਲਈ ਦੋ-ਤਿਹਾਈ ਬਹੁਮਤ ਦੀ ਲੋੜ ਸੀ। 528 ਦਾ ਦੋ-ਤਿਹਾਈ 352 ਹੁੰਦਾ ਹੈ। ਇਸ ਤਰ੍ਹਾਂ ਬਹੁਮਤ ਨਾ ਮਿਲਣ ਕਾਰਨ ਇਹ ਬਿੱਲ 54 ਵੋਟਾਂ ਦੇ ਫਰਕ ਨਾਲ ਡਿੱਗ ਗਿਆ। ਇਸ ਤੋਂ ਬਾਅਦ ਸਰਕਾਰ ਨੇ ਬਾਕੀ 2 ਬਿੱਲਾਂ- ਹੱਦਬੰਦੀ ਸੋਧ ਸੰਵਿਧਾਨ ਬਿੱਲ 2026 ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ 2026 'ਤੇ ਵੋਟਿੰਗ ਕਰਵਾਉਣ ਤੋਂ ਇਨਕਾਰ ਕਰ ਦਿੱਤਾ।

11 ਸਾਲਾਂ ਦੇ ਸ਼ਾਸਨ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਮੋਦੀ ਸਰਕਾਰ ਸਦਨ ਵਿੱਚ ਕੋਈ ਬਿੱਲ ਪਾਸ ਨਹੀਂ ਕਰਵਾ ਸਕੀ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਇੱਕ ਘੰਟਾ ਭਾਸ਼ਣ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਪਾਸ ਨਹੀਂ ਹੁੰਦੇ, ਤਾਂ ਇਸ ਦੀ ਜ਼ਿੰਮੇਵਾਰੀ ਵਿਰੋਧੀ ਧਿਰ ਦੀ ਹੋਵੇਗੀ। ਦੇਸ਼ ਦੀਆਂ ਮਹਿਲਾਵਾਂ ਦੇਖ ਰਹੀਆਂ ਹਨ ਕਿ ਉਨ੍ਹਾਂ ਦੇ ਰਾਹ ਦਾ ਰੋੜਾ ਕੌਣ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement