
ਕਰਨਾਟਕ ਦੀ ਤਰਜ਼ 'ਤੇ ਬਿਹਾਰ ਵਿਚ ਆਰਜੇਡੀ ਨੇਤਾ ਤੇਜਸਵੀ ਯਾਦਵ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਦਾਅਵਾ ਕਰਦੇ ਹੋਏ ਰਾਜਪਾਲ ਦੇ ...
ਨਵੀਂ ਦਿੱਲੀ : ਕਰਨਾਟਕ ਦੀ ਤਰਜ਼ 'ਤੇ ਬਿਹਾਰ ਵਿਚ ਆਰਜੇਡੀ ਨੇਤਾ ਤੇਜਸਵੀ ਯਾਦਵ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਦਾਅਵਾ ਕਰਦੇ ਹੋਏ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਜਾਣਗੇ। ਗੋਆ ਵਿਚ ਕਾਂਗਰਸ ਪਾਰਟੀ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ।
tejashwi yadav will meet honourable governor of bihar
2015 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਆਰਜੇਡੀ ਸਭ ਤੋਂ ਜ਼ਿਆਦਾ 80 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉਭਰੀ ਸੀ। ਉਥੇ ਗੋਆ ਵਿਧਾਨ ਸਭਾ ਚੋਣਾਂ 2017 ਵਿਚ ਕਾਂਗਰਸ ਨੇ ਸਭ ਤੋਂ ਜ਼ਿਆਦਾ 17 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਬਿਹਾਰ ਦੀ ਮੁੱਖ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇ ਗਠਨ ਨੂੰ ਲੋਕਤੰਤਰ ਦੀ ਹੱਤਿਆ ਅਤੇ ਸੰਵਿਧਾਨ ਦਾ ਉਲੰਘਣ ਕਰਾਰ ਦਿੰਦੇ ਹੋਏ ਸ਼ੁਕਰਵਾਰ ਨੂੰ ਪੂਰੇ ਸੂਬੇ ਵਿਚ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
tejashwi yadav will meet honourable governor of bihar
ਰਾਜਦ ਦੇ ਉਪ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸਾਦ ਸਿੰਘਤ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਰਨਾਟਕ ਵਿਚ ਭਾਜਪਾ ਸਰਕਾਰ ਦੇ ਗਠਨ ਵਿਰੁਧ ਰਾਜਧਾਨੀ ਦੇ ਗਰਦਨੀਬਾਗ ਵਿਚ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਧਰਨੇ ਵਿਚ ਨੇਤਾ ਵਿਰੋਧੀ ਧਿਰ ਤੇਜਸਵੀ ਯਾਦਵ ਤੋਂ ਇਲਾਵਾ ਪਾਰਟੀ ਦੇ ਸਾਰੇ ਮੁੱਖ ਨੇਤਾ ਮੌਜੂਦ ਰਹਿਣਗੇ। ਰਾਜਦ ਨੇਤਾ ਨੇ ਕਰਨਾਟਕ ਵਿਚ ਭਾਜਪਾ ਸਰਕਾਰ ਦੇ ਗਠਨ ਵਿਚ ਰਾਜਪਾਲ ਦੀ ਭੂਮਿਕਾ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੇ ਹੋਏ ਕਿਹਾ ਕਿ ਪੂਰੇ ਮਾਮਲੇ ਵਿਚ ਐਸਆਰ ਬੋਮਈ ਮਾਮਲੇ ਵਿਚ ਸੁਪਰੀਮ ਕੋਰਟ ਦੇ ਦਿਤੇ ਫ਼ੈਸਲੇ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ।
tejashwi yadav will meet honourable governor of bihar
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਗਠਜੋੜ ਨਾ ਹੋਣ ਦੀ ਹਾਲਤ ਵਿਚ ਸਭ ਤੋਂ ਵੱਡੀ ਪਾਰਟੀ ਨੂੰ ਸੱਦਾ ਦੇਣ ਦੀ ਬਜਾਏ ਚੋਣ ਤੋਂ ਬਾਅਦ ਹੋਏ ਗਠਜੋੜ ਨੂੰ ਤਰਜੀਹ ਦਿਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ 15 ਦਿਨ ਦਾ ਸਮਾਂ ਦੇ ਕੇ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਦੇ ਦਰਵਾਜ਼ੇ ਖੋਲ੍ਹ ਦਿਤੇ ਹਨ।