
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਦੇ ਇਕ ਦਸਤੇ ’ਤੇ ਸਨਿਚਰਵਾਰ ਨੂੰ ਅਤਿਵਾਦੀਆਂ ਨੇ ਹਮਲਾ ਕਰ ਦਿਤਾ ਜਿਸ ’ਚ ਪੁਲਿਸ ਦਾ ਇਕ ਹੈੱਡ ਕਾਂਸਟੇਬਲ
ਸ੍ਰੀਨਗਰ, 16 ਮਈ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਦੇ ਇਕ ਦਸਤੇ ’ਤੇ ਸਨਿਚਰਵਾਰ ਨੂੰ ਅਤਿਵਾਦੀਆਂ ਨੇ ਹਮਲਾ ਕਰ ਦਿਤਾ ਜਿਸ ’ਚ ਪੁਲਿਸ ਦਾ ਇਕ ਹੈੱਡ ਕਾਂਸਟੇਬਲ ਸ਼ਹੀਦ ਹੋ ਗਿਆ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਤਿਵਾਦੀਆਂ ਨੇ ਦਖਣੀ ਕਸ਼ਮੀਰ ਦੇ ਜ਼ਿਲ੍ਹੇ ’ਚ ਫ਼ੀਸਲ ’ਚ ਮੁੱਖ ਚੌਕ ’ਤੇ ਪੁਲਿਸ ਅਤੇ ਸੀ.ਆਰ.ਪੀ.ਐਫ਼. ਦੀ ਟੀਮ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਗੋਲੀਬਾਰੀ ’ਚ ਹੈੱਡ ਕਾਂਸਟੇਬਲ ਮੁਹੰਮਦ ਅਮੀਨ ਜ਼ਖ਼ਮੀ ਹੋ ਗਏ ਹਨ। ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਮਿ੍ਰਤਕ ਐਲਾਨ ਦਿਤਾ ਗਿਆ। (ਪੀਟੀਆਈ)