
ਦੇਸ਼ ਵਿਚ ਲੌਕਡਾਊਨ 3.0 ਦਾ ਅੱਜ ਆਖਰੀ ਦਿਨ ਹੈ। ਜਿਸ ਨੂੰ ਖ਼ਤਮ ਹੋਣ ਤੋਂ ਪਹਿਲਾਂ ਹੀ ਅੱਜ ਮਹਾਂਰਾਸ਼ਟਰ ਸਰਕਾਰ ਵੱਲੋਂ ਲੌਕਡਾਊਨ 4.0 ਦਾ ਐਲਾਨ ਕਰ ਦਿੱਤਾ ਗਿਆ ਹੈ ।
ਮੁੰਬਈ : ਦੇਸ਼ ਵਿਚ ਲੌਕਡਾਊਨ 3.0 ਦਾ ਅੱਜ ਆਖਰੀ ਦਿਨ ਹੈ। ਜਿਸ ਨੂੰ ਖ਼ਤਮ ਹੋਣ ਤੋਂ ਪਹਿਲਾਂ ਹੀ ਅੱਜ ਮਹਾਂਰਾਸ਼ਟਰ ਸਰਕਾਰ ਵੱਲੋਂ ਲੌਕਡਾਊਨ 4.0 ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ 31 ਮਈ ਤੱਕ ਲਾਗੂ ਰਹੇਗਾ। ਮਹਾਂਰਾਸ਼ਟਰ ਦੇ ਰਾਹਤ ਅਤੇ ਮੁੜ ਵਸੇਬੇ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
Lockdown
ਦੱਸ ਦੱਈਏ ਕਿ ਮਹਾਂਰਾਸ਼ਟਰ ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਹੈ ਜਿੱਥੇ ਹਹ – ਰੋਜ਼ ਵੱਡੀ ਗਿਣਤੀ ਵਿਚ ਕਰੋਨਾ ਦੇ ਕੇਸ ਸਾਹਮਣੇ ਆਉਂਦੇ ਹਨ। ਇਸ ਤਰ੍ਹਾਂ ਮਹਾਂਰਾਸ਼ਟਰ ਵਿਚ ਕਰੋਨਾ ਵਾਇਰਸ ਦੇ ਹੁਣ 30,706 ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 1135 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ 7088 ਲੋਕ ਇੱਥੇ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
maharashtra
ਉਧਰ ਮਹਾਂਰਾਸ਼ਟਰ ਸਰਕਾਰ ਵੱਲੋਂ ਜ਼ਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਜ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਨੂੰ ਦੇਖ ਲੌਕਡਾਊਨ ਵਿਚ ਵਾਧਾ ਕਰਨਾ ਜਰੂਰੀ ਸੀ। ਇਸ ਲਈ ਸਰਕਾਰ ਨੇ 31 ਮਈ ਤੱਕ ਲੌਕਡਾਊਨ ਜ਼ਾਰੀ ਰੱਖਣ ਦਾ ਫੈਸਲਾ ਲਿਆ ਹੈ। ਰਾਜ ਸਰਕਾਰ ਦਾ ਕਹਿਣਾ ਹੈ ਕਿ ਮਹਾਂਰਾਸ਼ਟਰ ਸਰਕਾਰ ਦੇ ਸਾਰੇ ਵਿਭਾਗ ਲੌਕਡਾਊਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਵਾਉਂਣ ਨੂੰ ਯਕੀਨੀ ਬਣਾਉਂਣਗੇ।
Uddhav Thackeray
ਸਰਕਾਰ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਨੂੰ ਰੋਕਣ ਲਈ ਲਾਗੂ ਕੀਤੇ ਸਾਰੇ ਨਿਯਮ ਅਗਲੇ ਆਦੇਸ਼ ਤੱਕ ਜਾਰੀ ਰਹਿਣਗੇ। ਇਸ ਤੋਂ ਇਲਾਵਾ ਪਾਬੰਦੀਆਂ ਜਾਂ ਲੌਕਡਾਊਨ ਹਟਾਉਂਣ ਦੀ ਜਾਣਕਾਰੀ ਉਚਿਤ ਸਮੇਂ ਤੇ ਦਿੱਤੀ ਜਾਵੇਗੀ। ਦੱਸ ਦੱਈਏ ਕਿ ਹਾਲੇ ਕੇਂਦਰ ਸਰਕਾਰ ਨੇ ਲੌਕਡਾਊਨ ਚਾਰ ਨੂੰ ਲੈ ਕੇ ਐਲਾਨ ਕਰਨੇ ਹਨ, ਪਰ ਮਹਾਂਰਾਸ਼ਟਰ ਸਰਕਾਰ ਵੱਲੋਂ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਜਾ ਚੁੱਕਾ ਹੈ।
Lockdown
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।